*ਅਧਿਆਪਕਾਂ ਨੂੰ ਸਿਲੇਬਸ ਮੁਤਾਬਿਕ ਦ ਪੜਾਈ ਕਰਾਉਣ ਦਿੱਤੀ ਜਾਵੇ ਤੇ ਅੰਕੜਿਆਂ ਦਾ ਫ਼ਰਜ਼ੀਵਾੜਾ ਬੰਦ ਕੀਤਾ ਜਾਵੇ:- ਸੁਖਵਿੰਦਰ ਸਿੰਘ ਚਾਹਲ*
ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਭੰਡਾ ਭੰਡਾਰੀਆ ਕਿੰਨਾ ਕੂ ਭਾਰ, ਇੱਕ ਮੁੱਠ ਚੁੱਕ ਲੈ ਦੂਜੀ ਤਿਆਰ” ਸਾਡੇ ਪੰਜਾਬ ਦੇ ਸਿੱਖਿਆ ਵਿਭਾਗ ਦਾ ਆਲਮ ਨਿਰਾਲਾ ਹੀ ਹੈ, ਇੱਕ ਸਿੱਖਿਆ ਤੇ ਪ੍ਰਯੋਗ ਹਾਲੇ ਖਤਮ ਨਹੀਂ ਹੁੰਦਾਂ ਤੇ ਦੂਸਰਾ ਸ਼ੁਰੂ ਕਰ ਦਿੱਤਾ ਜਾਂਦਾ ਹੈ, ਹੁਣ ਇਕ ਪਾਸੇ ਤਾਂ ਬੱਚਿਆ ਦੇ 25 ਸਤੰਬਰ ਤੋਂ ਪੇਪਰ ਸ਼ੁਰੂ ਹੋਣ ਜਾ ਰਹੇ ਹਨ ਤੇ ਦੂਜੇ ਪਾਸੇ ਵਿਭਾਗ ਵੱਲੋਂ ਹਜਾਰਾਂ ਅਧਿਆਪਕਾਂ ਨੂੰ ਬਤੌਰ ਡੀ ਆਰ ਪੀ ਤੇ ਬੀ ਆਰ ਪੀ ਲਗਾ ਕੇ ਸਕੂਲਾਂ ਵਿਚੋਂ ਬਾਹਰ ਕੱਢ ਲਿਆ ਹੈ ਤੇ ਬਾਕੀ ਅਧਿਆਪਕਾਂ ਦੇ S5P ਸੰਬੰਧੀ ਮਿਤੀ 24 ਸਤੰਬਰ ਤੋਂ ਸੈਮੀਨਾਰ ਲਗਾ ਕੇ ਸਕੂਲ ਖਾਲੀ ਕਰ ਦਿੱਤੇ ਗਏ ਹਨ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ, ਕੈਸ਼ੀਅਰ ਅਮਨਦੀਪ ਸ਼ਰਮਾ, ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਪੇਪਰਾਂ ਵਿੱਚ ਸੈਮੀਨਾਰ ਲਗਾਉਣ ਦੀ ਸਖਤ ਨਿਖੇਧੀ ਕੀਤੀ ਹੈ। ਇਸ ਮੌਕੇ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਹੈ ਕਿ ਸਿੱਖਿਆ ਵਿੱਚ ਕ੍ਰਾਂਤੀ ਦਾ ਵਾਅਦਾ ਕਰਕੇ ਆਈ ਸਰਕਾਰ ਵਲੋਂ ਸਿਰਫ਼ ਅੰਕੜਿਆਂ ਦਾ ਫ਼ਰਜ਼ੀਵਾੜਾ ਸਿਰਜਿਆ ਜਾ ਰਿਹਾ ਹੈ। ਓਹਨਾਂ ਮੰਗ ਕੀਤੀ ਕਿ ਬੱਚਿਆ ਨੂੰ ਸਿਲੇਬਸ ਮੁਤਾਬਿਕ ਪੜਾਈ ਕਰਾਉਣ ਦਾ ਮੌਕਾ ਦਿੱਤਾ ਜਾਵੇ ਤੇ ਸਾਰੇ ਤਰ੍ਹਾਂ ਦੇ ਗੈਰ ਵਿਦਿਅਕ ਕੰਮ ਬੰਦ ਕੀਤੇ ਜਾਣ। ਓਹਨਾਂ ਕਿਹਾ ਕਿ ਪਹਿਲਾ ਹੀ ਹਜਾਰਾ ਅਧਿਆਪਕ ਬੀ ਐਲ ਓਜ ਡਿਊਟੀ ਤੇ ਪੰਚਾਇਤੀ ਤੇ ਸ਼੍ਰੋਮਣੀ ਕਮੇਟੀ ਦੀਆ ਵੋਟਾਂ ਬਣਾਉਣ ਲਈ ਝੋਕੇ ਹੋਏ ਹਨ ਤੇ ਕੁੱਝ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਡਿਊਟੀ ਦੇ ਰਹੇ ਹਨ। ਓਹਨਾਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕੀ ਸਕੂਲਾਂ ਵਿੱਚ ਸਿੱਖਿਆ ਦਾ ਮਾਹੌਲ ਪੈਦਾ ਕਰਨ ਲਈ ਅਧਿਆਪਕਾਂ ਦੀਆਂ ਸਾਰੀਆਂ ਗੈਰ ਵਿਦਿਅਕ ਡਿਊਟੀਆਂ ਖਤਮ ਕੀਤੀਆ ਜਾਣ। ਇਸ ਸਮੇਂ ਬਲਵਿੰਦਰ ਸਿੰਘ ਭੁੱਟੋ ਜਥੇਬੰਧਕ ਸਕੱਤਰ, ਜਸਵਿੰਦਰ ਸਮਾਣਾ ਸਹਾਇਕ ਜਥੇਬੰਧਕ ਸਕੱਤਰ, ਕੁਲਦੀਪ ਸਿੰਘ ਪੂਰੋਵਾਲ ਤੇ ਗੁਰਪ੍ਰੀਤ ਸਿੰਘ ਅੰਮੀਵਾਲ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਬਾਜਵਾ ਤੇ ਮਨੋਹਰ ਲਾਲ ਸ਼ਰਮਾਂ ਮੀਤ ਪ੍ਰਧਾਨ, ਦੇਵੀ ਦਿਆਲ ਤੇ ਹਰਿੰਦਰ ਮੱਲੀਆਂ ਜੁਆਇੰਟ ਸਕੱਤਰ,ਦਿਲਦਾਰ ਭੰਡਾਲ਼ ਤੇ ਗਣੇਸ਼ ਭਗਤ ਤੋਂ ਬਿਨਾਂ ਦਿਲਦਾਰ ਭੰਡਾਲ਼, ਗੁਰਦੀਪ ਸਿੰਘ ਬਾਜਵਾ, ਗੁਰਮੇਲ ਸਿੰਘ, ਬਲਵਿੰਦਰ ਸਿੰਘ ਭੁੱਟੋ, ਸੁਭਾਸ਼ ਪਠਾਨਕੋਟ ਤੇ ਗਣੇਸ਼ ਭਗਤ ਸੁੱਚਾ ਸਿੰਘ ਟਰਪਈ, ਹਰਿੰਦਰ ਮੱਲੀਆਂ , ਬਲਦੇਵ ਸਿੰਘ ਬਰਾੜ , ਸਰਬਜੀਤ ਸਿੰਘ ਬਰਾੜ,ਪਰਮਜੀਤ ਸਿੰਘ ਸ਼ੋਰੇ ਵਾਲਾ, ਰਾਜੀਵ ਹਾਂਡਾ, ਕੁਲਦੀਪ ਪੁਰੋਵਾਲ, ਕਪੂਰਥਲਾ ਤੋਂ ਸੁਖਚੈਨ ਸਿੰਘ ਬੱਧਣ, ਜਗਜੀਤ ਸਿੰਘ ਮਾਨ, ਨੂਰ ਮੁਹੰਮਦ, ਨਰਿੰਦਰ ਸਿੰਘ ਮਾਖਾ, ਜੱਜ ਪਾਲ ਸਿੰਘ ਬਾਜੇ ਕੇ, ਮਨੋਹਰ ਲਾਲ ਸ਼ਰਮਾ, ਤੋਂ ਜਸਵਿੰਦਰ ਸਿੰਘ ਸਮਾਣਾ, ਰਵਿੰਦਰ ਸਿੰਘ ਪੱਪੀ ਸਿੱਧੂ, ਬਿਕਰਮਜੀਤ, ਦੇਵੀ ਦਿਆਲ ਸਰਬਜੀਤ ਸਿੰਘ ਸੰਧੂ , ਭੁਪਿੰਦਰ ਸਿੰਘ ਜੀਰਾ, ਰਜਿੰਦਰ ਰਾਜਨ, ਦਲਜੀਤ ਸਿੰਘ, ਰਣਜੀਤ ਸਿੰਘ, ਸੁਭਾਸ਼ ਪਠਾਨਕੋਟ, ਅਮ੍ਰਿਤਪਾਲ ਸਿੰਘ ਪਠਾਨਕੋਟ, ਧਰਮਿੰਦਰ ਭੰਗੂ, ਨਿਰਮੋਲਕ ਸਿੰਘ ਹੀਰਾ, ਸਰਬਜੀਤ ਸਿੰਘ ਧਾਲੀਵਾਲ, ਹਰਜੀਤ ਸਿੰਘ ਗਲ਼ਵੱਟੀ, ਰਰੇਸ਼ ਕੁਮਾਰ, ਸੰਦੀਪ ਕੁਮਾਰ ਫਾਜ਼ਿਲਕਾ, ਪ੍ਰਭਜੀਤ ਸਿੰਘ ਰਸੂਲਪੁਰ, ਰਮਨਦੀਪ ਸਿੰਘ, ਸੁਖਬਿੰਦਰ ਸਿੰਘ, ਅਮਰਜੀਤ ਸਿੰਘ, ਜਸਬੀਰ ਸਿੰਘ, ਕਮਲਦੀਪ ਸਿੰਘ, ਕੁਲਚਰਨ ਕੁਮਾਰ, ਨਵਤੇਜ ਸਿੰਘ ਲੁਧਿਆਣਾ, ਅਵਤਾਰ ਸਿੰਘ ਮਾਨਸਾ, ਕੁਲਦੀਪ ਕੌੜਾ, ਕੁਲਦੀਪ ਵਾਲੀਆ, ਵੇਦ ਪਰਕਾਸ਼, ਰਵੀ ਕੁਮਾਰ, ਜਤਿੰਦਰ ਸਿੰਘ ਫਰੀਦਕੋਟ, ਅਮਨਦੀਪ ਸਿੰਘ, ਅਮਰੀਕ ਸਿੰਘ, ਰਵਿੰਦਰ ਸਿੰਘ ਸੰਗਰੂਰ, ਹਰਮਨ ਦੀਪ ਸਿੰਘ, ਬਲਜੀਤ ਸਿੰਘ, ਰਮੇਸ਼ ਕੁਮਾਰ ਕਪੂਰਥਲਾ, ਪਰਦੀਪ ਸਿੰਘ, ਕਰਨੈਲ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਗੁਰਦੀਸ਼ ਸਿੰਘ, ਬਲਜੀਤ ਸਿੰਘ, ਇਕਬਾਲ ਸਿੰਘ, ਰਜੇਸ਼ ਕੁਮਾਰ ਫਤਹਿਗੜ੍ਹ, ਮਨਜਿੰਦਰ ਸਿੰਘ ਲਾਡੀ, ਦਿਦਾਰ ਸਿੰਘ ਪਟਿਆਲਾ, ਰਸ਼ਪਾਲ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ ਮੋਗਾ, ਬਲਵਿੰਦਰ ਸਿੰਘ ਸੰਧੂ, ਜਗਸੀਰ ਸਿੰਘ ਗਿੱਲ ਫਿਰੋਜ਼ਪੁਰ, ਅਮਨਦੀਪ ਫਾਜ਼ਿਲਕਾ, ਸੰਦੀਪ ਫਾਜ਼ਿਲਕਾ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly