ਸਰਕਾਰੀ ਐਲੀਮੈਟਰੀ ਸਮਾਰਟ ਸਕੂਲ ਸਾਬੂਵਾਲ ਵਿੱਚ ਗ੍ਰੈਜੂਏਸ਼ਨ ਸੈਰਾਮਨੀ ਦਾ ਆਯੋਜਨ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸਰਕਾਰੀ ਐਲੀਮੈਟਰੀ ਸਮਾਰਟ ਸਕੂਲ ਸਾਬੂਵਾਲ ਵਿੱਚ ਬਲਾਕ ਸਿੱਖਿਆ ਅਧਿਕਾਰੀ ਭੁਪਿੰਦਰ ਸਿੰਘ ਦੀ ਅਗਵਾਈ ਅਤੇ ਸਕੂਲ ਹੈੱਡ ਟੀਚਰ ਮਨੋਜ ਕੁਮਾਰ ਦੀ ਦੇਖ-ਰੇਖ ਹੇਠ ਪ੍ਰੀ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੀ ਗ੍ਰੈਜੂਏਸ਼ਨ ਸੈਰਾਮਨੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਜਿੱਥੇ ਛੋਟੇ-ਛੋਟੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਦੇ ਨਾਲ ਨਾਂ ਨਾਲ ਸਭਿਆਚਾਰਕ ਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਤੇ ਨਾਲ ਹੀ ਯੂ ਕੇ ਜੀ ਕਲਾਸ ਵਿੱਚੋਂ ਪਹਿਲੀ ਜਮਾਤ ਵਿੱਚ ਪ੍ਰਮੋਟ ਹੋਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸਕੂਲ ਮੁਖੀ ਦੁਆਰਾ ਵਿਦਿਆਰਥੀਆਂ ਦੇ ਮਾਪਿਆਂ ਨੂੰ ਨਵੇਂ ਦਾਖਲਿਆਂ ਸੰਬੰਧੀ ਪ੍ਰੇਰਿਤ ਕੀਤਾ ਗਿਆ। ਸਮਾਰੋਹ ਦੌਰਾਨ ਪ੍ਰੀ ਪ੍ਰਾਇਮਰੀ ਵਿੰਗ ਸੰਬੰਧੀ ਬੱਚਿਆਂ ਦੇ ਖਿਡੌਣੇ, ਟੀ ਐੱਲ ਐੱਮ, ਆਦਿ ਦੀ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ।ਇਸ ਤੋਂ ਪਹਿਲਾਂ ਆਏ ਹੋਏ ਸਾਰੇ ਵਿਦਿਆਰਥੀਆਂ ਦੇ ਮਾਪਿਆਂ, ਐੱਸ ਐੱਮ ਸੀ ਮੈਂਬਰਾਂ ਦਾ ਗੁਰਪ੍ਰੀਤ ਸਿੰਘ ਬੂਲਪੁਰ ਤੇ ਹਰਪਿੰਦਰ ਕੌਰ ਦੁਆਰਾ ਜ਼ੋਰਦਾਰ ਸਵਾਗਤ ਤੇ ਵਿਸ਼ੇਸ਼ ਧੰਨਵਾਦ ਕੀਤਾ ਗਿਆ।ਇਸ ਮੌਕੇ ਤੇ ਗੁਰਵਿੰਦਰ ਕੌਰ,ਹਰਵੇਲ ਸਿੰਘ, ਗੁਰਪ੍ਰੀਤ ਸਿੰਘ, ਹਰਪਿੰਦਰ ਕੌਰ, ਪਰਮਿੰਦਰ ਸਿੰਘ, ਰਣਬੀਰ ਵਿਰਕ, ਰਾਜਬੀਰ ਕੌਰ, ਅਮਨਦੀਪ ਕੌਰ ਆਦਿ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਪ੍ਰਧਾਨ ਅਤੇ ਸ਼ਹਿਬਾਜ਼ ਖ਼ਾਨ ਜਨਰਲ ਸਕੱਤਰ ਬਣੇ
Next articleObject found at Nord Stream 2 pipeline probably empty smoke buoy: Denmark