ਸਕੂਲਾਂ ਦੀ ਦਿੱਖ ਸੰਵਾਰਨ ਵਿੱਚ ਵਲੰਟੀਅਰਾਂ ਦਾ ਵੱਡਾ ਯੋਗਦਾਨ

ਦਿੜ੍ਹਬਾ ਮੰਡੀ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) : ਸਕੂਲਾਂ ਦੀ ਦਿੱਖ ਸੁਧਾਰਨ ਵਿੱਚ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਦਾ ਬਹੁਤ ਵੱਡਾ ਯੋਗਦਾਨ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੌਮੀ ਸੇਵਾ ਯੋਜਨਾ ਦੇ 7 ਰੋਜ਼ਾ ਕੈਂਪ ਦੇ ਅੱਜ ਤੀਸਰੇ ਦਿਨ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕੀਤਾ। ਕੈਂਪ ਦੌਰਾਨ ਵਿਸ਼ੇਸ ਤੌਰ ਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਮੀਤ ਪ੍ਰਧਾਨ ਹਰਜੀਤ ਸਿੰਘ ਫੌਜੀ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਡੇ ਸਮਾਜ ਨੂੰ ਬਹੁਤ ਸਾਰੀਆਂ ਬੁਰਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਲਈ ਸਾਨੂੰ ਆਪਣੀ ਸੋਚ ਬਦਲ ਕੇ ਸਮਾਜ ਸੇਵਾ ਲਈ ਅੱਗੇ ਆਉਣਾ ਪਵੇਗਾ। ਉਹਨਾਂ ਕਿਹਾ ਕਿ ਅੱਜ ਸਾਡੀ ਜਵਾਨੀ ਨਸ਼ਿਆਂ ਦੀ ਦਲਦਲ ਵਿਚ ਧੱਸਦੀ ਜਾ ਰਹੀ ਹੈ ਜਿਸ ਲਈ ਸਾਨੂੰ ਇਕਜੁੱਟ ਹੋ ਕੇ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਆਵਾਜ਼ ਬੁਲੰਦ ਕਰਨੀ ਪਵੇਗੀ।

ਉਨ੍ਹਾਂ ਸਕੂਲ ਪ੍ਰਿੰਸੀਪਲ ਇਕਦੀਸ਼ ਕੌਰ ਵੱਲੋ ਆਪਣੀ ਟੀਮ ਜਿਸ ਦੀ ਅਗਵਾਈ ਪਰਮਿੰਦਰ ਕੁਮਾਰ ਲੌਂਗੋਵਾਲ ਕਰ ਰਹੇ ਹਨ, ਵੱਲੋਂ ਕੀਤੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਸਕੂਲ ਲਈ ਹਰ ਸੰਭਵ ਯਤਨ ਤੇ ਸਹਾਇਤਾ ਕਰਨ ਦਾ ਭਰੋਸਾ ਦਿੱਤਾ । ਤਰਕਸ਼ੀਲ ਆਗੂ ਚਮਕੌਰ ਸਿੰਘ ਮਹਿਲਾਂ ਨੇ ਵਿਦਿਆਰਥੀਆਂ ਨੂੰ ਵਹਿਮਾਂ-ਭਰਮਾਂ ਤੋਂ ਦੂਰ ਰਹਿ ਕੇ ਵਧੀਆ ਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਸਪੈਸ਼ਲ ਕੈਂਪ ਦੇ ਉਦੇਸ਼ ਬਾਰੇ ਦੱਸਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਮਾਪਿਆਂ ਦੀ ਸ਼ਮੂਲੀਅਤ ਦਾ ਨਿਰੀਖਣ ਕਰਨ ਪਹੁੰਚੇ ਤਹਿਸੀਲਦਾਰ ਹਰਸਿਮਰਨ ਸਿੰਘ ਨੇ ਕੈਂਪ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਕਿਹਾ ਕਿ ਬਹੁਤ ਹੀ ਸ਼ਾਨਦਾਰ ਬਿਲਡਿੰਗ ਤਿਆਰ ਕੀਤੀ ਗਈ ਹੈ ਜਿਹੜੀ ਸਮੁੱਚੇ ਵਿਦਿਆਰਥੀਆਂ ਲਈ ਆਕਰਸ਼ਕ ਹੈ ਤੇ ਇਸ ਲਈ ਸਮੂਹ ਸਟਾਫ ਨੂੰ ਵਧਾਈ ਦਿੱਤੀ।

ਪ੍ਰਿੰਸੀਪਲ ਇਕਦੀਸ਼ ਕੌਰ ਨੇ ਕੈਂਪ ਵਿੱਚ ਪਹੁੰਚੇ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਤੇ ਭਵਿੱਖ ਵਿੱਚ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਜਗਜੀਤ ਸਿੰਘ ਇਕਾਈ ਪਿੰਡ ਪ੍ਰਧਾਨ, ਅਮਨਦੀਪ ਸਿੰਘ ਸਹਾਇਕ ਖਜਾਨਚੀ, ਨਰਿੰਦਰ ਸਿੰਘ ,ਚਾਨਣ ਸਿੰਘ, ਨਿਰਮਲ ਸਿੰਘ, ਨਵਰਾਜ ਕੌਰ, ਰਾਜੇਸ਼ ਕੁਮਾਰ,ਨਰੇਸ਼ ਰਾਣੀ ,ਰਜਨੀ ਬਾਲਾ, ਹਰਵਿੰਦਰ ਸਿੰਘ, ਸਮਸ਼ੇਰ ਸਿੰਘ ,ਲਖਵੀਰ ਸਿੰਘ ,ਗੁਰਦੀਪ ਸਿੰਘ, ਗਗਨਜੋਤ ਕੌਰ ,ਰਵੀ ਦੀਪ ਸਿੰਘ, ਸੰਦੀਪ ਸਿੰਘ ਤੇ ਸਮੂਹ ਸਟਾਫ ਹਾਜ਼ਰ ਸੀ।

 

Previous article*ਜ਼ਿਲ੍ਹਾ ਬਠਿੰਡਾ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਇੰਸਪਾਇਰ ਮੀਟ 2.0 ਦਾ ਸਫਲ ਆਯੋਜਨ : ਜ਼ਿਲ੍ਹਾ ਸਿੱਖਿਆ ਅਧਿਕਾਰੀ*
Next articleਅੰਤਰ ਰੇਲਵੇ ਡਾਂਸ ਮੁਕਾਬਲੇ ਲਈ ਆਰ ਸੀ ਐੱਫ ਦੀ ਭੰਗੜਾ ਟੀਮ ਖੜਕਪੁਰ ਲਈ ਰਵਾਨਾ