ਕਪੂਰਥਲਾ( ਕੌੜਾ) ਲੋਹੀਆਂ ਖਾਸ ਵਿਖੇ 150ਵੀਂ ਸਿੰਘ ਸਭਾ ਲਹਿਰ ਨੂੰ ਸਮਰਪਿਤ 15ਵੇਂ ਹਰਿ ਜਸ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਹਿੱਸਾ ਲਿਆ । ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਦਿਆਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਵੱਖ- ਵੱਖ ਵਰਗਾਂ ਵਿੱਚ ਹਿੱਸਾ ਲੈਂਦਿਆਂ ਬਹੁਤ ਹੀ ਸ਼ਾਨਦਾਰ ਪ੍ਦਰਸ਼ਨ ਕੀਤਾ। ਉਹਨਾਂ ਦੱਸਿਆ ਕਿ ਸ਼ਬਦ ਗਾਇਨ ਜੂਨੀਅਰ ਵਰਗ ਮੁਕਾਬਲੇ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਦੂਸਰਾ ਸਥਾਨ ਹਾਸਿਲ ਕੀਤਾ, ਦਸਤਾਰ ਮੁਕਾਬਲੇ ਦੇ ਦੋਨਾਂ ਵਰਗਾਂ ਜੂਨੀਅਰ ਅਤੇ ਸੀਨੀਅਰ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ । ਇਸਦੇ ਨਾਲ ਹੀ ਭਾਸ਼ਣ ਮੁਕਾਬਲੇ ਦੇ ਸੀਨੀਅਰ ਵਰਗ ਵਿੱਚ ਵੀ ਤੀਸਰੇ ਸਥਾਨ ‘ਤੇ ਕਬਜ਼ਾ ਕੀਤਾ। ਪ੍ਰਤੀਯੋਗਤਾ ਦੇ ਪ੍ਰਬੰਧਕਾਂ ਵੱਲੋਂ ਬੱਚਿਆਂ ਨੂੰ ਮੈਡਲ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਬੰਧਕ ਕਮੇਟੀ ਦੇ ਪ੍ਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਮਣੀ ਕਮੇਟੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਪਿ੍ੰਸੀਪਲ ਰੇਨੂੰ ਅਰੋੜਾ ਨੇ ਜੇਤੂ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly