ਰੋਪੜ, (ਗੁਰਬਿੰਦਰ ਸਿੰਘ ਰੋਮੀ) ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਪ੍ਰਿੰ. ਸੰਦੀਪ ਕੌਰ ਨੂੰ ਸਿੱਖਿਆ ਵਿਭਾਗ ਵੱਲੋਂ ਮੈਰਿਟ ਦੇ ਆਧਾਰ ‘ਤੇ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਟ੍ਰੇਨਿੰਗ ਲੈਣ ਦਾ ਸੁਭਾਗ ਪ੍ਰਾਪਤ ਹੋਇਆ। ਪੰਜ ਦਿਨਾਂ ਟ੍ਰੇਨਿੰਗ ਤੋਂ ਬਾਅਦ ਅੱਜ ਸਕੂਲ ਪਹੁੰਚਣ ‘ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਬੈੰਡ ਦੀਆਂ ਧੁਨਾਂ ‘ਤੇ ਨਿੱਘਾ ਸਵਾਗਤ ਕੀਤਾ। ਉਹਨਾਂ ਨੇ ਟ੍ਰੇਨਿੰਗ ਦੌਰਾਨ ਪ੍ਰਾਪਤ ਕੀਤੇ ਤਜ਼ਰਬੇ ਸਾਂਝੇ ਕਰਦਿਆਂ ਯਕੀਨ ਦਿਵਾਇਆ ਕਿ ਸਿੰਗਾਪੁਰ ਸਿੱਖਿਆ ਪ੍ਰਣਾਲੀ ਦੀਆਂ ਚੰਗੀਆਂ ਨੀਤੀਆਂ ਨੂੰ ਉਹ ਆਪਣੇ ਸਕੂਲ ਵਿੱਚ ਲਾਗੂ ਕਰਨ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਸਮੂਹ ਟੀਚਿੰਗ/ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly