ਏਥਨਜ਼ (ਸਮਾਜ ਵੀਕਲੀ): ਏਜੀਅਨ ਸਾਗਰ ਵਿਚ ਸ਼ੁੱਕਰਵਾਰ ਦੇਰ ਰਾਤ ਸ਼ਰਨਾਰਥੀਆਂ ਦੀ ਇਕ ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 13 ਵਿਅਕਤੀਆਂ ਦੀ ਮੌਤ ਹੋ ਗਈ। ਤੱਟ ਰੱਖਿਅਕ ਬਲ ਨੇ ਦੱਸਿਆ ਕਿ ਮੱਧ ਏਜੀਅਨ ਵਿਚ ਪਾਰੋਸ ਦੀਪ ਤੋਂ ਕਰੀਬ ਅੱਠ ਕਿਲੋਮੀਟਰ ਦੂਰ ਸ਼ੁੱਕਰਵਾਰ ਨੂੰ ਦੇਰ ਰਾਤ ਕਿਸ਼ਤੀ ਪਲਟਣ ਤੋਂ ਬਾਅਦ 62 ਲੋਕਾਂ ਨੂੰ ਬਚਾਇਆ ਗਿਆ। ਹਾਦਸੇ ਵਿਚ ਜਿਊਂਦੇ ਬਚੇ ਲੋਕਾਂ ਨੇ ਦੱਸਿਆ ਕਿ ਕਿਸ਼ਤੀ ਵਿਚ ਕਰੀਬ 80 ਲੋਕ ਸਵਾਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly