ਗਰੀਨ ਐਵੇਨਿਊ ਕਲੋਨੀ ਵਿਖੇ ਲੱਗਿਆ ਤੀਆਂ ਦਾ ਮੇਲਾ

ਰੋਪੜ, (ਸਮਾਜ ਵੀਕਲੀ) (ਗੁਰਬਿੰਦਰ ਸਿੰਘ ਰੋਮੀ) ਗਰੀਨ ਐਵੇਨਿਊ ਕਲੋਨੀ ਦੇ ਸਮੂਹ ਨਿਵਾਸੀਆਂ ਅਤੇ ਇਥੋਂ ਦੇ ਦਸ਼ਮੇਸ਼ ਯੂਥ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਤੀਆਂ ਦਾ ਮੇਲਾ ਲਗਾਇਆ ਗਿਆ। ਕਲੋਨੀ ਪ੍ਰਧਾਨ ਤਰਲੋਕ ਸਿੰਘ ਨੇ ਦੱਸਿਆ ਕਿ ਮੇਲੇ ਦੌਰਾਨ ਭੰਗੜੇ ਤੇ ਗਿੱਧੇ ਦੇ ਮੁਕਾਬਲੇ, ਫਨੀ ਮੁਕਾਬਲੇ ਅਤੇ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਵੀ ਕਰਵਾਏ ਗਏ। ਸਮਾਗਮ ਵਿੱਚ ਸੁਖਵਿੰਦਰ ਪਾਲ ਕੌਰ ਕਲਸੀ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਮੇਲੇ ਵਿੱਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਅਨੰਦ ਮਾਣਿਆ। ਇਸ ਮੌਕੇ ਗੁਰਪ੍ਰੀਤ ਸਿੰਘ ਨਾਗਰਾ, ਪਰਮਜੀਤ ਸਿੰਘ, ਧਰਮਜੀਤ ਕੌਰ, ਬਲਵੀਰ ਕੌਰ, ਨਰਿੰਦਰ ਕੌਰ, ਗੁਰਮੀਤ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਕਿਰਨਜੀਤ ਕੌਰ, ਰਜਿੰਦਰ ਕੌਰ, ਹਰਿੰਦਰ ਕੌਰ, ਕਲੋਨੀ ਵਾਸੀ ਅਤੇ ਹੋਰ ਪਤਵੰਤੇ ਸੱਜਣ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਪੰਜਾਬ ਵਿੱਚ ਸਭ ਤੋਂ ਮਹਿੰਗਾ ਟੋਲ ਪਲਾਜਾ ਪੁਲਿਸ ਪ੍ਰਸ਼ਾਸਨ ਨੇ ਚਾਲੂ ਕੀਤਾ
Next articleਊਧਮ ਸਿੰਘ ਦਾ ਬਦਲਾ