HOME ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ...

ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

2
ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਸਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਕਿਸੇ ਵੀ ਜਗ੍ਹਾਂ ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰਖੱਤਾਂ ਨੂੰ ਕੱਟਣਾਂ ਜ਼ਰੂਰੀ ਹੋਵੇ ਤਾਂ ਉਸ ਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ। ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜ੍ਹਾ ਕੱਟਿਆ ਰਿਹਾ ਹੈ। ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨ੍ਹਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ। ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ ’ਤੇ ਇਨ੍ਹਾਂ ਵੱਡੇ ਦਰੱਖਤਾਂ ’ਤੇ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਨ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਰੈਣ-ਬਸੇਰੇ ’ਤੇ ਵੀ ਪ੍ਰਤੀਕੂਲ ਅਸਲ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਇਸ ਕਾਰਨ ਇਨ੍ਹਾਂ ਦੀ ਕਟਾਈ ’ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 12ਮਈ 2026 ਤੱਕ ਲਾਗੂ
ਰਹਿਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਮਰਾੜੀ ਵਿਖੇ ਫਰੀ ਹੋਮੀਓਪੈਥੀ ਮੈਗਾ ਕੈਂਪ ਦੌਰਾਨ 800 ਮਰੀਜ਼ਾਂ ਦਾ ਚੈੱਕ-ਅੱਪ
Next articleਸਿਰਜਣਾ ਦੇ ਆਰ-ਪਾਰ” ਤਹਿਤ ਸੇਵਾ, ਸਮਰਪਣ ਭਰਪੂਰ ਡਾ ਇੰਦਰਜੀਤ ਕੌਰ ਨਾਲ ਰੂ ਬਰੂ “