ਗ੍ਰੀਨ ਸਕੂਲ ਪ੍ਰੋਗਰਾਮ ਦੇ ਆਡਿਟ ਸੰਬੰਧੀ ਇੱਕ ਰੋਜ਼ਾ ਵਰਕਸ਼ਾਪ ਸਫਲਤਾ ਪੂਰਵਕ ਸੰਪੰਨ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸੈਂਟਰ ਫਾਰ ਸਾਇੰਸ ਐਂਡ ਐਨਵਾਇਰਨਮੈਂਟ ਨਵੀਂ ਦਿੱਲੀ ਵਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੌਲੌਜ਼ੀ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਜਿਸਨੂੰ ਪਹਿਲਾਂ ਨੈਸ਼ਨਲ ਗ੍ਰੀਨ ਕਾਰਪਸ ਕਿਹਾ ਜਾਂਦਾ ਸੀ, ਸ਼ੁਰੂ ਕੀਤਾ ਗਿਆ ਹੈ। ਇਸ ਸੰਬੰਧੀ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਇੱਕ ਦਿਨਾਂ ਜਿਲ੍ਹੇ ਦੇ ਸਮੂਹ ਸਕੂਲਾਂ ਦੇ ਈਕੋ ਕਲੱਬਾਂ ਦੇ ਇੰਚਾਰਜ਼ਾਂ ਦੀ ਓਰੀਐਂਟੇਸ਼ਨ ਵਰਕਸ਼ਾਪ ਲਗਾਈ ਗਈ।ਇਸ ਵਰਕਸ਼ਾਪ ਵਿੱਚ ਅਮਰਜੀਤ ਖਟਕੜ੍ਹ ਉੱਪ-ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਸ਼ਹੀਦ ਭਗਤ ਸਿੰਘ ਨਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ  ਸੈਂਟਰ ਫਾਰ ਸਾਇੰਸ ਐਂਡ ਐਨਵਾਇਰਨਮੈਂਟ ਦੀ ਇਹ ਪਹਿਲਕਦਮੀ ਸਕੂਲਾਂ ਨੂੰ ਟਿਕਾਊ ਅਤੇ ਸ੍ਰੋਤ ਕੁਸ਼ਲ ਗ੍ਰੀਨ ਸਕੂਲ ਪ੍ਰੋਗਰਾਮ ਬਣਨ ਵਿੱਚ ਮਦਦ ਕਰੇਗੀ।ਸਕੂਲਾਂ ਵਿੱਚ ਢੁੱਕਵੀਂ ਅਤੇ ਪ੍ਰਭਾਵਸ਼ਾਲੀ ਵਾਤਾਵਰਣ ਸਿੱਖਿਆ ਨੂੰ ਪੇਸ਼ ਕਰਨ ਦੀ ਤੁਰੰਤ ਲੋੜ ਹੈ।ਸੈਂਟਰ ਫਾਰ ਸਾਇੰਸ ਐਂਡ ਐਨਵਾਇਰਨਮੈਂਟ ਸਕੂਲਾਂ ਨੂੰ ਉਹਨਾਂ ਦੇ ਸ੍ਰੋਤਾਂ ਦੀ ਖਪਤ ਦੇ ਪੈਟਰਨਾਂ ਦਾ ਮੁਲਾਂਕਣ ਕਰਨ ਲਈ ਉਹਨਾਂ ਦੇ ਕੈਂਪਸ ਦਾ ਆਡਿਟ ਕਰਨ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸੈਂਟਰ ਫਾਰ ਸਾਇੰਸ ਐਂਡ ਐਨਵਾਇਰਨਮੈਂਟ ਨਵੀਂ ਦਿੱਲੀ ਅਤੇ  ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੌਲੌਜ਼ੀ, ਚੰਡੀਗੜ੍ਹ ਵਲੋਂ ਸਕੂਲਾਂ ਦਾ ਆਡਿਟ ਕੀਤਾ ਜਾਣਾ ਹੈ ਅਤੇ ਆਡਿਟ ਕਰਨ ਤੋਂ ਬਾਅਦ ਜਿਲ੍ਹੇ ਵਿੱਚੋਂ ਚੁਣੇ ਸਰਬੋਤਮ ਤਿੰਨ ਸਕੂਲਾਂ ਨੂੰ ਵਿਸ਼ਵ ਵਾਤਾਵਰਣ ਦਿਵਸ-2025 ਦੇ ਮੌਕੇ ਤੇ ਪੁਰਸਕਾਰ ਨਾਲ਼ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਤਨਾਮ ਸਿੰਘ ਜਿਲ੍ਹਾ ਕੋਆਰਡੀਨੇਟਰ ਸ਼ਹੀਦ ਭਗਤ ਸਿੰਘ ਨਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਸਕੂਲ ਗ੍ਰੀਨ ਸਕੂਲ ਪ੍ਰੋਗਰਾਮ ਦੀ ਰਜਿਸਟ੍ਰੇਸ਼ਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਮੌਕੇ ਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਪ੍ਰਾਪਤ ਕਰਕੇ ਆਏ ਮੈਡਮ ਕਿਰਨਜੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਅਤੇ ਨਵਜੋਤ ਕੌਰ ਸਾਇੰਸ ਮਿਸਟ੍ਰੈੱਸ ਸਰਕਾਰੀ ਮਿਡਲ ਸਕੂਲ ਬੱਲੋਵਾਲ਼ ਨੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਤੇ ਗ੍ਰੀਨ ਸਕੂਲ ਪ੍ਰੋਗਰਾਮ ਦੀ ਰਜਿਸਟ੍ਰੇਸ਼ਨ, ਆਡਿਟ ਦੀ ਪ੍ਰਕਿਿਰਆ ,ਸਕੂਲਾਂ ਨੂੰ ਗ੍ਰੀਨ ਜ਼ੋਨ ਵਿੱਚ ਕਿਵੇਂ ਲਿਆਉਣਾ ਹੈ ਆਦਿ ਦੀ ਟ੍ਰੇਨਿੰਗ ਦਿੱਤੀ। ਉਨ੍ਹਾਂ ਗ੍ਰੀਨ ਸਕੂਲ ਪ੍ਰੋਗਰਾਮ ਦੇ ਮੁੱਖ ਵਿਸ਼ੇ ਹਵਾ,ਪਾਣੀ,ਧਰਤੀ,ਭੋਜਨ,ਊਰਜਾ ਅਤੇ ਫਾਲਤੂ ਪਦਾਰਥਾਂ ਦੀ ਸਾਂਭ ਸੰਭਾਲ਼ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਮੈਡਮ ਅਮਰਦੀਪ ਕੌਰ ਇੰਚਾਰਜ਼ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨੌਰਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਰਜ਼ਨੀਸ਼ ਕੁਮਾਰ, ਬਲਾਕ ਨੋਡਲ ਅਫਸਰ ਲਖਵੀਰ ਸਿੰਘ, ਨਿਰਮਲ ਨਵਾਂਗ੍ਰਾਈ, ਜਿਲ੍ਹਾ ਰਿਸੋਰਸ ਪਰਸਨ ਵਰਿੰਦਰ ਬੰਗਾ, ਜਿਲ੍ਹਾ ਕੈਰੀਅਰ ਗਾਈਡੈਂਸ ਕੌਂਸਲਰ ਬਲਦੀਸ਼ ਲਾਲ, ਸਤਨਾਮ ਸਿੰਘ, ਨਰੇਸ਼ ਭਰਿਗੂ, ਡਾ. ਸੁਖਜੀਤ ਸਿੰਘ, ਬਲਵੀਰ ਰਾਹੀ, ਜਸਵੀਰ ਚੰਦ, ਦੀਪਕ ਚੰਢੋਕ, ਹਰਮਨਪ੍ਰੀਤ ਵਾਲੀਆ, ਪਵਨ ਕੁਮਾਰ, ਸੁਸ਼ਾਂਤਪਾਲ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਿਵਲ ਸਰਜਨ ਨੇ ਪੀ.ਸੀ.ਪੀ.ਐਨ.ਡੀ.ਟੀ. ਸੰਬੰਧੀ ਜਿਲ੍ਹਾ ਸਲਾਹਕਾਰ ਕਮੇਟੀ ਨਾਲ ਕੀਤੀ ਮੀਟਿੰਗ
Next articleਪਾਵਰ ਕਾਮ ਠੇਕਾ ਕਾਮਿਆ ਦੀ ਜਥੇਬੰਦੀ ਨਾਲ ਪੰਜਾਬ ਦੇ ਵਿੱਤ ਮੰਤਰੀ ਅਤੇ ਕਿਰਤ ਮੰਤਰੀ ਸਮੇਤ ਅਧਿਕਾਰੀਆਂ ਨਾਲ 27 ਸਤੰਬਰ ਨੂੰ ਹੋਵੇਗੀ ਮੰਗਾਂ ਸੰਬੰਧੀ ਮੀਟਿੰਗ