ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ – ਰਾਜੀਵ ਵਰਮਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਨਵਾਂਸ਼ਹਿਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰੇਕ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਲਈ ਹਰੇਕ ਪੋਲਿੰਗ ਸਟੇਸ਼ਨ ‘ਤੇ ਆਪਣਾ-ਆਪਣਾ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਜੀਵ ਵਰਮਾ ਵੱਲ਼ੋਂ ਅੱਜ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਦੇ ਸਾਰੇ ਪੋਲਿੰਗ ਬੂਥਾਂ ‘ਤੇ ਆਪਣੇ-ਆਪਣੇ ਬੀ.ਐਲ.ਏ (ਬੂਥ ਲੈਵਲ ਏਜੰਟ) ਨਿਯੁਕਤ ਕਰਨ, ਤਾਂ ਜੋ ਸਬੰਧਿਤ ਪੋਲਿੰਗ ਬੂਥ ‘ਤੇ ਨਿਯੁਕਤ ਬੀ.ਐਲ.ਓ ਨੂੰ ਲੋੜੀਂਦੀ ਸਹਾਇਤਾ ਮਿਲ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਬੀ.ਐਲ.ਏ ਉਸੇ ਪੋਲਿੰਗ ਬੂਥ ਦਾ ਵੋਟਰ ਹੋਣਾ ਚਾਹੀਦਾ ਹੈ, ਜਿਥੇ ਉਸ ਨੂੰ ਨਿਯੁਕਤ ਕੀਤਾ ਜਾਣਾ ਹੈ ਤੇ ਉਹ ਸਰਕਾਰੀ ਜਾਂ ਸਥਾਨਕ ਪ੍ਰਸਾਸ਼ਨ ਜਾਂ ਪੀ.ਐਸ.ਯੂ. ਦਾ ਮੁਲਾਜ਼ਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਨਿਯੁਕਤ ਬੀ.ਐਲ.ਏ ਆਪਣੇ ਪੋਲਿੰਗ ਬੂਥ ਵਿਚ ਵੋਟਾਂ ਬਣਾਉਣ, ਕਟਾਉਣ ਜਾਂ ਸੋਧ ਕਰਨ ਸਬੰਧੀ ਸੂਚੀ ਤਿਆਰ ਕਰ ਸਕਦਾ ਹੈ ਤੇ ਉਹ ਇਕ ਸਮੇਂ ਵੱਧ ਤੋਂ ਵੱਧ 10 ਫਾਰਮ ਬੀ.ਐਲ.ਓ ਨੂੰ ਦੇ ਸਕਦਾ ਹੈ। ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀ, ਨਿਯੁਕਤ ਕੀਤੇ ਬੀ.ਐਲ.ਏ ਨੂੰ ਆਈ.ਡੀ ਕਾਰਡ ਵੀ ਜਾਰੀ ਕਰ ਸਕਦੀ ਹੈ। ਇਸ ਮੌਕੇ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous article8 ਮਾਰਚ ਕੌਮਾਂਤਰੀ ਇਸਤਰੀ ਦਿਵਸ ਵਜੋਂ ਮਨਾਏਗਾ ਇਸਤਰੀ ਜਾਗ੍ਰਿਤੀ ਮੰਚ
Next article2015 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸੰਦੀਪ ਕੁਮਾਰ ਮਲਿਕ ਨੇ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ