ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ) -ਜੀ.ਟੀ. ਰੋਡ ‘ਤੇ ਸਥਿਤ ਜੀ.ਐਸ. ਹੌਂਡਾ ਸ਼ੋਰੂਮ ਵਿੱਚ ਬੀਤੀ ਰਾਤ ਅਣਪਛਾਤੇ ਚੋਰ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਇਸ ਵਾਰਦਾਤ ਦੌਰਾਨ ਸ਼ੋਰੂਮ ਦਾ ਲਗਭਗ 75,000 ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਸ਼ੋਰੂਮ ਦੇ ਮਾਲਕ ਮਨਦੀਪ ਸਿੰਘ ਬੰਟੀ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਸ਼ੋਰੂਮ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ ਚੋਰੀ ਬਾਰੇ ਪਤਾ ਲੱਗਾ। ਵਾਰਦਾਤ ਦੀ ਸਾਰੀ ਘਟਨਾ ਸ਼ੋਰੂਮ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਚੋਰ ਸਾਫ਼ ਨਜ਼ਰ ਆ ਰਿਹਾ ਹੈ। ਮਾਲਕ ਮਨਦੀਪ ਸਿੰਘ ਬੰਟੀ ਵੱਲੋਂ ਇਸ ਚੋਰੀ ਸਬੰਧੀ ਸਥਾਨਕ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸੀ.ਸੀ.ਟੀ.ਵੀ. ਫੁਟੇਜ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਚੋਰ ਦੀ ਭਾਲ ਦੇ ਨਾਲ-ਨਾਲ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



