ਗੁ. ਸਦਾਬਰਤ ਵਿਖੇ ਗੱਤਕਾ ਕੱਪ ਅਤੇ ਦਸਤਾਰਬੰਦੀ ਮੁਕਾਬਲੇ 14 ਜਨਵਰੀ ਨੂੰ 

ਰੋਪੜ, (ਗੁਰਬਿੰਦਰ ਸਿੰਘ ਰੋਮੀ): ਦਸ਼ਮੇਸ਼ ਯੂਥ ਕਲੱਬ ਗ੍ਰੀਨ ਐਵੇਨਿਉ ਰੂਪਨਗਰ ਵੱਲੋਂ ਸ਼੍ਰੋਮਣੀ  ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਚਾਲੀ ਮੁਕਤਿਆਂ ਅਤੇ ਮਾਤਾ ਭਾਗ ਕੌਰ ਜੀ ਦੀ ਯਾਦ ਨੂੰ ਸਮਰਪਿਤ 5ਵਾਂ ਵਿਰਸਾ ਸੰਭਾਲ ਗੱਤਕਾ ਕੱਪ ਅਤੇ ਦਸਤਾਰਬੰਦੀ ਮੁਕਾਬਲੇ 14 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਗੁਰੂਗੜ੍ਹ ਸਾਹਿਬ (ਸਦਾਬਰਤ) ਵਿਖੇ ਸਵੇਰੇ 10:00 ਤੋਂ ਸ਼ਾਮ 04:00 ਵਜੇ ਤੱਕ ਕਰਵਾਏ ਜਾ ਰਹੇ ਹਨ। ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਭਾਉਵਾਲ ਨੇ ਸਮੂਹ ਸੰਗਤਾਂ ਨੂੰ ਹੁੰਮ ਹੁਮਾ ਕੇ ਪਹੁੰਚਣ ਦਾ ਸੱਦਾ ਦਿੰਦਿਆਂ ਦੱਸਿਆ ਕਿ ਸਮਾਗਮ ਦੌਰਾਨ ਪੂਰੇ ਪੰਜਾਬ ਵਿੱਚੋਂ ਵੱਖ ਵੱਖ ਗੱਤਕਾ ਅਖਾੜੇ ਸ਼ਸਤਰ ਕਲਾ ਦੇ ਜੌਹਰ ਦਿਖਾਉਣਗੇ ਅਤੇ ਦਸਤਾਰਬੰਦੀ, ਕਵੀਸ਼ਰੀ, ਚਿੱਤਰਕਾਰੀ ਅਤੇ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਹੋਣਗੇ। ਦਸਤਾਰਬੰਦੀ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਹਰੇਕ ਮੁਕਾਬਲੇਬਾਜ਼ ਨੂੰ ਦਸਤਾਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਬੀਬੀ ਮਨਜੀਤ ਕੌਰ, ਗੁਰਵਿੰਦਰ ਸਿੰਘ ਘਨੌਲੀ, ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ ਰੂਪਨਗਰ, ਬਲਪ੍ਰੀਤ ਸਿੰਘ, ਅਮਨਦੀਪ ਸਿੰਘ ਜੇ ਈ, ਅਮਨੀਤ ਸਿੰਘ, ਹਰਜੋਤ ਸਿੰਘ, ਸਰਬਜੀਤ ਸਿੰਘ ਭੱਲੜੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

ਸਮਾਜ ਵੀਕਲੀਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਕਮਲ ਪ੍ਰਭਾਕਰ ਸਰਕਲ 1 ਤੇ ਰਾਕੇਸ਼ ਗੁਪਤਾ ਸਰਕਲ 2 ਦੇ ਪ੍ਰਧਾਨ ਨਿਯੁਕਤ 
Next articleਮੂਲ ਚੰਦ ਸ਼ਰਮਾ ਨਾਲ਼ ਰੂ ਬ ਰੂ 14 ਨੂੰ