ਜਥੇਦਾਰ ਨਿਮਾਣਾ ਅਤੇ ਸਾਥੀ ਸਮੁੱਚੀ ਮਾਨਵਤਾ ਦੇ ਲਈ ਪ੍ਰੇਰਣਾ ਸਰੋਤ ਹਨ-ਸੰਤ ਬਾਬਾ ਲੱਖਾ ਸਿੰਘ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਵਿਸ਼ਵ ਪ੍ਰਸਿੱਧ ਭਗਤੀ ਦਾ ਘਰ ਗੁਰਦੁਆਰਾ ਨਾਨਕਸਰ ਕਲੇਰਾਂ ਜਗਰਾਉਂ ਵਿਖੇ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ਮੌਕੇ ਤੇ ਮੌਜ਼ੁਦਾ ਮੁਖੀ ਸੰਤ ਬਾਬਾ ਲੱਖਾ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਪ੍ਰੇਰਨਾ ਸਦਕਾ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਮਨੁੱਖਤਾ ਦੇ ਭਲੇ ਲਈ 746ਵਾਂ ਮਹਾਨ ਖੂਨਦਾਨ ਕੈਂਪ ਭਾਈ ਧਰਮਿੰਦਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਤੇ ਸੰਤ ਬਾਬਾ ਲੱਖਾ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਸਾਥੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਮਨੁੱਖਤਾ ਦੀ ਭਲਾਈ ਲਈ ਕੋਵਿਡ-19 ਦੌਰਾਨ ਫਰੀ ਆਕਸੀਜਨ ਸਿਲੰਡਰ, ਗੁਰੂ ਘਰਾਂ ਵਿੱਚ ਸਪਰੇਅ, ਫਰੀ ਦਵਾਈਆਂ, ਲੰਗਰਾਂ, ਖ਼ੂਨਦਾਨ ਕੈਂਪ ਅਤੇ ਲੱਖਾਂ ਲੋੜ੍ਹਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਖੂਨ ਲੈ ਕੇ ਦਿੱਤਾ, ਹੋਰ ਬਹੁਤ ਸਾਰੀਆਂ ਚੱਲ ਰਹੀਆਂ ਮਨੁੱਖੀ ਸੇਵਾਵਾਂ ਸਮੁੱਚੀ ਮਾਨਵਤਾ ਦੇ ਲਈ ਪ੍ਰੇਰਣਾ ਸਰੋਤ ਹਨ । ਸੰਤ ਬਾਬਾ ਲੱਖਾ ਸਿੰਘ ਜੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਜਥੇਦਾਰ ਨਿਮਾਣਾ ਅਤੇ ਸਾਥੀਆਂ ਵੱਲੋਂ ਚੱਲ ਰਹੀ ਖ਼ੂਨਦਾਨ ਮੁਹਿੰਮ ਵਿੱਚ ਲੋੜਵੰਦ ਮਰੀਜ਼ਾਂ ਲਈ ਖ਼ੂਨਦਾਨ ਕਰਕੇ ਸਹਿਯੋਗ ਕਰੋ। ਇਸ ਮੌਕੇ ਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਖੂਨਦਾਨ ਕਰਨ ਵਾਲੀਆਂ ਸੰਗਤਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ ਹਿਉਮੇਂਟੀ ਬਲੱਡ ਬੈਂਕ ਦੀ ਟੀਮ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly