HOME *ਗੁ: ਟਾਹਲੀ ਸਾਹਿਬ ਪਿੰਡ ਸੁੱਧਾ ਮਾਜਰਾ ਵਿਖੇ 21ਵੇਂ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ*

*ਗੁ: ਟਾਹਲੀ ਸਾਹਿਬ ਪਿੰਡ ਸੁੱਧਾ ਮਾਜਰਾ ਵਿਖੇ 21ਵੇਂ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ*

2
ਬਲਾਚੌਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਹਰ ਸਾਲ ਦੀ ਤਰਾਂ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੇ 21ਵੇਂ ਵਿਸ਼ੇਸ਼ ਸਮਾਗਮ ਕਲ੍ਹ (ਮਿਤੀ 05-10-2025 ਦਿਨ ਐਤਵਾਰ) ਨੂੰ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਸੁੱਧਾ ਮਾਜਰਾ ਵਿਖੇ ਸ਼ਾਮ 06:00 ਤੋਂ ਰਾਤ 09:00 ਵਜੇ ਤੱਕ  ਕਰਵਾਏ ਜਾਣਗੇ । ਇਹ ਜਾਣਕਾਰੀ ਦਿੰਦੇ ਹੋਏ ਸਮਾਗਮ ਮੈਨੇਜਮੈਂਟ ਕਮੇਟੀ ਦੇ ਪ੍ਰਮੁੱਖ ਸ: ਪਰਵਿੰਦਰ ਸਿੰਘ ਸੁੱਧਾ ਮਾਜਰਾ ਨੇ ਦੱਸਿਆ ਕਿ ਇਸ ਵਾਰ ਦੇ ਗੁਰਮਤਿ ਸਮਾਗਮ ਗੁਰੂ ਨਾਨਕ ਸਾਹਿਬ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਨੂੰ ਵੀ ਸਮਰਪਿਤ ਹੋਣਗੇ। ਉਨ੍ਹਾਂ ਦਸਿਆ ਕਿ ਇਹ ਸਮਾਗਮ ਗੁਰਦੁਆਰਾ ਕੰਪਲੈਕਸ ਦੇ ਅੰਦਰ ਖੁਲ੍ਹੇ ਪੰਡਾਲ ਵਿੱਚ ਕਰਵਾਏ ਜਾ ਰਹੇ ਹਨ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾ ਦੱਸਿਆ ਕਿ ਆਸ ਪਾਸ ਦੇ ਪਿੰਡਾਂ ਵਿਚੋਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਇਸ ਸਮਾਗਮ ਵਿਚ ਸ਼ਿਰਕਤ ਕੀਤੀ ਜਾਵੇਗੀ । ਇਸ ਸਮਾਗਮ ਲਈ ਨਵਾਂਸ਼ਹਿਰ ਅਤੇ ਹੋਰ ਇਲਾਕਿਆਂ ਤੋਂ ਸੰਗਤਾਂ ਨੂੰ ਲਿਆਉਣ ਲਿਜਾਉਣ ਲਈ ਬੱਸ ਸੇਵਾ ਦੇ ਪ੍ਰਬੰਧ ਵੀ ਕੀਤੇ ਗਏ ਹਨ। ਪਿਛਲੇ ਸਾਲਾਂ ਦੀ ਤਰਾਂ ਇਸ ਵਾਰ ਵੀ ਇਹ ਸਮਾਗਮ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਕਰਵਾਏ ਜਾ ਰਹੇ ਹਨ ਅਤੇ ਗੁਰੂ ਸਾਹਿਬ ਦੀ ਕਿਰਪਾ ਨਾਲ ਇਸ ਦੀ ਸਫਲਤਾਪੂਰਵਕ ਸੰਪੂਰਨਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਸਮਾਗਮ ਦੀ ਅਰੰਭਤਾ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਵੇਗੀ। ਉਪਰੰਤ ਭਾਈ ਨਿਰਭੈ ਸਿੰਘ ਹਜੂਰੀ ਰਾਗੀ ਗੁ: ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨਾਂ ਤੋਂ ਬਾਅਦ ਪ੍ਰਸਿੱਧ ਵਿਦਵਾਨ ਅਤੇ ਕਥਾਵਾਚਕ ਗਿਆਨੀ ਸਰਬਜੀਤ ਸਿੰਘ ਢੋਟੀਆਂ ਗੁਰੂ ਨਾਨਕ ਸਾਹਿਬ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਵਲੋਂ ਉਚਾਰਣ ਬਾਣੀ ਤੇ ਅਧਾਰਿਤ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।  ਉਨਾ ਨੇ ਸੰਗਤਾਂ ਨੂੰ ਸਮਾਗਮ ਵਿਚ ਵੱਧ ਚੜ ਕੇ ਹਾਜਰੀਆਂ ਭਰਨ ਦੀ ਅਪੀਲ ਕੀਤੀ। ਇਸ ਮੌਕੇ ਉਨਾਂ ਦੇ ਨਾਲ ਸ: ਮੇਜਰ ਸਿੰਘ ਲੋਹਟ, ਮਨਮੋਹਨ ਸਿੰਘ ਲੋਹਟ  ਫੌਜੀ ਅਨੂਪ ਸਿੰਘ ਲੋਹਟ, ਮੱਖਣ ਸਿੰਘ ਸੁੱਧਾ ਮਾਜਰਾ, ਬਿੰਦਾ ਸਿੰਘ ਗੁਰਦੁਆਰਾ ਟਾਹਲੀ ਸਾਹਿਬ, ਨਿਰਮਲ ਸਿੰਘ ਗੁ: ਟਾਹਲੀ ਸਾਹਿਬ,  ਹਰਸਿਮਰਨਜੀਤ ਸਿੰਘ ਮਾਣੇਵਾਲ, ਬਲਵੰਤ ਸਿੰਘ, ਬਲਜੀਤ ਸਿੰਘ ਮਾਣੇਵਾਲ, ਰਘਵੀਰ ਸਿੰਘ ਹਸਨਪੁਰ ਅਤੇ ਗੁੱਰਮਖ ਸਿੰਘ ਮਹਿਮੂਦਪੁਰ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਨਗਰ ਕੌਂਸਲ ਬਲਾਚੌਰ ਵਲੋਂ ਸਫਾਈ ਸੇਵਕਾਂ ਦਾ ਮੈਡੀਕਲ ਚੈੱਕਅਪ ਕਰਵਾਉਣ ਲਈ ਕੈਂਪ ਲਗਾਇਆ।
Next articleਗਾਂਧੀ ਜਯੰਤੀ ’ਤੇ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਨੇ ‘ਮੇਰਾ ਯੁਵਾ ਭਾਰਤ’ ਦੇ ਸਹਿਯੋਗ ਨਾਲ ਹਰਿਆਵਲ ਅਤੇ ਸਫ਼ਾਈ ਦਾ ਦਿੱਤਾ ਸੰਦੇਸ਼