ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀਵਨ ਤੇ ਸਿਖਿਆਵਾਂ ਸਬੰਧੀ ਗੈਸਟ ਲੈਕਚਰ ਕਰਵਾਇਆ ਗਿਆ। ਇਸ ਦੌਰਾਨ ਡਾ ਮਨਜਿੰਦਰ ਸਿੰਘ ਐਸੋਸੀਏਟ ਪ੍ਰੋਫੈਸਰ ਤੇ ਮੁਖੀ ਪੰਜਾਬੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ । ਇਸ ਦੌਰਾਨ ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ, ਡਾ ਪਰਮਿੰਦਰ ਸਿੰਘ ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰੋਫੈਸਰ, ਸੁਰਿੰਦਰ ਤਕਨੀਕੀ ਕਾਲਜ ਅੰਮ੍ਰਿਤਸਰ ਨੇ ਕੀਤੀ ।
ਇਸ ਦੌਰਾਨ ਡਾ ਮਨਜਿੰਦਰ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸੰਖਿਆਵਾਂ ਸ਼ਹਾਦਤ ਅਤੇ ਸਿੱਖ ਧਰਮ ਵਿੱਚ ਉਨ੍ਹਾਂ ਦੇ ਯੋਗਦਾਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਤੇ ਕਿਹਾ ਕਿ ਸਾਨੂੰ ਹਮੇਸ਼ਾ ਹੀ ਗੁਰੂ ਸਾਹਿਬ ਦੁਆਰਾ ਦੱਸੇ ਮਾਰਗ ਤੇ ਚੱਲਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਕਾਮ, ਕ੍ਰੋਧ, ਲੋਭ, ਮੋਹ, ਹੰਕਾਰ ਦਾ ਤਿਆਗ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਬੰਦਗੀ ਕਰਨ ਤੇ ਗੁਰੂਆਂ, ਪੀਰਾਂ, ਫ਼ਕੀਰਾਂ ਦੀ ਬਾਣੀ ਪੜ੍ਹ ਸੱਚ ਦਾ ਰਾਹ ਅਖਤਿਆਰ ਕਰਨਾ ਚਾਹੀਦਾ ਹੈ। ਇਸ ਮੌਕੇ ਕਾਲਜ ਦੇ ਓ ਐੱਸ ਡੀ ਡਾ ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਧਾਰਨ ਕਰਨ ਲਈ ਪ੍ਰੇਰਿਤ ਕੀਤਾ । ਇਸ ਸਮਾਗਮ ਨੂੰ ਸਫਲ ਬਣਾਉਣ ਲਈ ਡਾ ਮਨਜਿੰਦਰ ਸਿੰਘ, ਡਾ ਪਰਮਿੰਦਰ ਸਿੰਘ ਤੇ ਪ੍ਰੋ ਸੁਰਿੰਦਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly