ਗੁਜਰਾਤ ਚੋਣਾਂ: ਭਾਜਪਾ ਨੇ 160 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ, 38 ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟੀ, ਹਾਰਦਿਕ ਪਟੇਲ ਤੇ ਰਵਿੰਦਰ ਜਡੇਜਾ ਦੀ ਪਤਨੀ ਨੂੰ ਟਿਕਟ

ਨਵੀਂ ਦਿੱਲੀ (ਸਮਾਜ ਵੀਕਲੀ) : ਭਾਰਤੀ ਜਨਤਾ ਪਾਰਟੀ ਨੇ 182 ਮੈਂਬਰੀ ਗੁਜਰਾਤ ਵਿਧਾਨ ਸਭਾ ਲਈ ਦੋ ਪੜਾਵਾਂ ਲਈ ਹੋਣ ਵਾਲੀਆਂ ਚੋਣਾਂ ਲਈ ਅੱਜ 160 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਉਨ੍ਹਾਂ ਦੇ ਹਲਕੇ ਘਾਟਲੋਢੀਆ ਤੋਂ ਉਮੀਦਵਾਰ ਬਣਾਇਆ ਗਿਆ ਹੈ ਅਤੇ 38 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਟੀਦਾਰ ਅੰਦੋਲਨ ਦਾ ਚਿਹਰਾ ਰਹੇ ਹਾਰਦਿਕ ਪਟੇਲ ਅਤੇ ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਦਾ ਨਾਂ ਵੀ ਸੂਚੀ ਵਿੱਚ ਸ਼ਾਮਲ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਪਰੀਮ ਕੋਰਟ ਨੇ ਗੌਤਮ ਨਵਲੱਖਾ ਨੂੰ ਘਰ ’ਚ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੱਤੀ
Next articleਇੰਡੋਨੇਸ਼ੀਆ: ਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਨਹੀਂ ਲੈਣਗੇ ਪੂਤਿਨ