ਗੁਜਰਾਤ ਹਾਈ ਕੋਰਟ ਵੱਲੋਂ ਸੰਜੀਵ ਭੱਟ ਦੀ ਨਜ਼ਰਸਾਨੀ ਪਟੀਸ਼ਨ ਰੱਦ

ਅਹਿਮਦਾਬਾਦ (ਸਮਾਜ ਵੀਕਲੀ):  ਗੁਜਰਾਤ ਹਾਈ ਕੋਰਟ ਨੇ ਬਰਖ਼ਾਸਤ ਆਈਪੀਐੱਸ ਅਧਿਕਾਰੀ ਸੰਜੀਵ ਭੱਟੀ ਦੀ ਨਜ਼ਰਸਾਨੀ ਪਟੀਸ਼ਨ ਰੱਦ ਕਰ ਦਿੱਤੀ ਹੈ। ਸੰਜੀਵ ਭੱਟ ਨੇ ਐੱਨਡੀਪੀਐੱਸ’ ਕਾਨੂੰਨ ਤਹਿਤ 1996 ਦੇ ਇੱਕ ਕੇਸ ਵਿੱਚ ਆਪਣੇ ਖ਼ਿਲਾਫ਼ ਲਾਏ ਗਏ ਦੋਸ਼ਾਂ ਵਿੱਚ ਸੋਧ ਕਰਨ ਦੀ ਅਪੀਲ ਕੀਤੀ ਸੀ। ਭੱਟ ਦੀ ਪਟੀਸ਼ਨ ਰੱਦ ਕਰਨ ਦੇ ਨਾਲ ਹੀ ਜਸਟਿਸ ਇਲੇਸ਼ ਵੋਰਾ ਨੇ ਹੇਠਲੀ ਅਦਾਲਤ ਨੂੰ ‘ਤੇਜ਼ੀ ਨਾਲ’ ਮੁਕੱਦਮੇ ਦੀ ਕਾਰਵਾਈ ਸ਼ੁਰੂ ਕਰਨ ਦਾ ਵੀ ਨਿਰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਕਿਰਿਆ ਹੁਣ ਤੱਕ ਸ਼ੁਰੂ ਨਹੀਂ ਹੋਈ ਕਿਉਂਕਿ ਸਾਬਕਾ ਅਧਿਕਾਰੀ ਹੇਠਲੀਆਂ ਅਦਾਲਤਾਂ ਦੇ ਨਾਲ ਨਾਲ ਹਾਈ ਕੋਰਟ ਵਿੱਚ ਵੀ ਅਰਜ਼ੀਆਂ ਦਾਖ਼ਲ ਕਰਦੇ ਰਹੇ ਹਨ। ਸੀਆਈਡੀ ਨੇ ਸਾਲ 2018 ਵਿੱਚ ਇਸ ਮਾਮਲੇ ਵਿੱਚ ਭੱਟ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਦੋਂ ਤੋਂ ਜੇਲ੍ਹ ਵਿੱਚ ਬੰਦ ਹਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਉਪ ਰਾਸ਼ਟਰਪਤੀ ਨਾਇਡੂ ਨੇ ਬਰਸੀ ਮੌਕੇ ਸੁਸ਼ਮਾ ਸਵਰਾਜ ਨੂੰ ਯਾਦ ਕੀਤਾ
Next articleਸੰਸਦੀ ਕਮੇਟੀ ਵੱਲੋਂ ਕਸ਼ਮੀਰ ਦਾ ਦੌਰਾ ਕੀਤੇ ਜਾਣ ਦੀ ਸੰਭਾਵਨਾ