HOME ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਮੈਂਬਰ ਨਰਿੰਦਰ ਚੌਧਰੀ...

ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਮੈਂਬਰ ਨਰਿੰਦਰ ਚੌਧਰੀ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

2

110 ਸਾਲਾ ਬਜ਼ੁਰਗ ਮਾਤਾ ਜੀ ਦੇ ਅਕਾਲ ਚਲਾਣੇ ‘ਤੇ ਪਿੰਡ ਝਾਂਡੀਆਂ ਕਲਾਂ ਪੁੱਜ ਕੇ ਪ੍ਰਗਟਾਈ ਸੰਵੇਦਨਾ

ਬਲਾਚੌਰ,   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) : ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਮੈਂਬਰ ਨਰਿੰਦਰ ਚੌਧਰੀ ਦੇ ਦਾਦੀ ਜੀ, ਜੋ ਕਿ ਲਗਭਗ 110 ਸਾਲ ਦੀ ਲੰਮੀ ਅਤੇ ਸੁਖਾਵੀਂ ਉਮਰ ਭੋਗਣ ਤੋਂ ਬਾਅਦ ਸੰਖੇਪ ਬਿਮਾਰੀ ਪਿੱਛੋਂ ਸਵਰਗ ਸੁਧਾਰ ਗਏ ਹਨ, ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੁਖਦਾਈ ਖ਼ਬਰ ਦਾ ਪਤਾ ਲੱਗਦਿਆਂ ਹੀ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬ੍ਰਿਗੇਡੀਅਰ ਰਾਜ ਕੁਮਾਰ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਰੋਪੜ ਦੇ ਪਿੰਡ ਝਾਂਡੀਆਂ ਕਲਾਂ ਵਿਖੇ ਸਥਿਤ ਨਰਿੰਦਰ ਚੌਧਰੀ ਦੇ ਗ੍ਰਹਿ ਵਿਖੇ ਪਹੁੰਚੇ। ਉੱਥੇ ਉਨ੍ਹਾਂ ਨੇ ਸੋਗਗ੍ਰਸਤ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨਾਲ ਇਸ ਔਖੀ ਘੜੀ ਵਿੱਚ ਹਮਦਰਦੀ ਸਾਂਝੀ ਕੀਤੀ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਪਰਿਵਾਰ ਵਿੱਚ ਸਭ ਤੋਂ ਬਜ਼ੁਰਗ ਜੀਅ ਦਾ ਚਲੇ ਜਾਣਾ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੁੰਦਾ ਹੈ, ਕਿਉਂਕਿ ਬਜ਼ੁਰਗ ਘਰਾਂ ਦਾ ਸਰਮਾਇਆ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰਗਦਰਸ਼ਕ ਹੁੰਦੇ ਹਨ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਰਹਿ ਗਏ ਪਰਿਵਾਰ, ਸਾਕ-ਸੰਬੰਧੀਆਂ ਨੂੰ ਭਾਣਾ ਮੰਨਣ ਅਤੇ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleSAMAJ WEEKLY = 01/07/2026
Next articleਪਿੰਡ ਪਨਿਆਲੀ ਕਲਾਂ ਵਿਖੇ ਭਗਤ ਕਬੀਰ ਜੀ ਦਾ 629ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ