HOME ਗੁਰਾਇਆ ਪੁਲਿਸ ਵੱਲੋਂ 30 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ “ਯੁੱਧ ਨਸ਼ਿਆਂ...

ਗੁਰਾਇਆ ਪੁਲਿਸ ਵੱਲੋਂ 30 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਕਾਰਵਾਈ

4
ਫਿਲੌਰ/ਅੱਪਰਾ,  (ਸਮਾਜ ਵੀਕਲੀ)  (ਦੀਪਾ)-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹਾ ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸਿਕੰਦਰ ਸਿੰਘ ਵਿਰਕ ਮੁੱਖ ਅਫਸਰ ਥਾਣਾ ਗੁਰਾਇਆ ਦੀ ਅਗਵਾਈ ਹੇਂਠ ਏ.ਐਸ.ਆਈ. ਬਾਵਾ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਮਾਹਲਾ ਗੇਟ ਗੁਰਾਇਆ ਨੇੜੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਦੋਸ਼ੀ ਦੀ ਪਛਾਣ ਬਘੇਲੂ ਰਾਮ ਉਰਫ਼ ਬਘੇਲੂ ਪੁੱਤਰ ਪੋਲਨ ਰਾਮ ਵਾਸੀ ਮਾਹਲਾ ਰੋਡ ਗੁਰਾਇਆ ਵਜੋਂ ਹੋਈ, ਜਿਸ ਦੇ ਪਾਸੋਂ 30 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਨੰਬਰ PB-37-B-8767 (ਮਾਰਕਾ ਸਪਲੈਂਡਰ) ਬਰਾਮਦ ਹੋਈ। ਇਸ ਸਬੰਧ ਵਿੱਚ ਥਾਣਾ ਗੁਰਾਇਆ ਵਿਖੇ ਮੁਕੱਦਮਾ ਨੰਬਰ 39  ਅਧੀਨ ਧਾਰਾਵਾਂ 21(ਬੀ), 61, 85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀ ਨੂੰ ਮਾਣਯੋਗ ਅਦਾਲਤ ਫਿਲੌਰ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਦੋਸ਼ੀ ਤੋਂ ਡੂੰਘੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਕਿਸ ਨੂੰ ਵੇਚਣੀ ਸੀ। ਨਾਲ ਹੀ ਹੋਰ ਨਸ਼ਾ ਤਸਕਰਾਂ ਨਾਲ ਸੰਭਾਵਿਤ ਸਾਂਝ ਬਾਰੇ ਵੀ ਜਾਂਚ ਜਾਰੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleदुष्यंत कुमार ने हिंदी ग़ज़ल को नया अर्थ का और रूप दिया
Next articleਅਬੂ ਸਲੇਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, 25 ਸਾਲ ਦੀ ਸਜ਼ਾ ਪੂਰੀ ਕਰਨ ਦੀ ਪਟੀਸ਼ਨ ਰੱਦ; ਹੁਣ ਜੇਲ੍ਹ ਵਿੱਚ ਹੀ ਰਹੇਗਾ