ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਮੁੱਖ ਬੁਲਾਰਾ ਗੁਰਚਰਨ ਸਿੰਘ ਸ਼ਾਹਕੋਟੀ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਹਨਾਂ ਦੇ ਨਮਿੱਤ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ,ਪਾਸੀ ਨਗਰ, ਪੱਖੋਵਾਲ ਰੋਡ ਲੁਧਿਆਣਾ ਵਿਖੇ ਸੰਪੰਨ ਹੋਈ। ਇਸ ਮੌਕੇ ਰਾਗੀ ਸਿੰਘਾਂ ਨੇ ਰਸ-ਭਿੰਨਾ ਕੀਰਤਨ ਕਰਕੇ ਕੇ ਆਈ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਉਚੇਚੇ ਤੌਰ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਕੌਮੀ ਪ੍ਰਧਾਨ ਸ੍ਰ :ਗੁਰਨਾਮ ਸਿੰਘ ਚੜੂਨੀ ਨੇ ਪਹੁੰਚ ਕੇ ਜੱਥੇਦਾਰ ਗੁਰਚਰਨ ਸਿੰਘ ਸ਼ਾਹਕੋਟੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਸੰਗਤ ਦਾ ਪਰਿਵਾਰ ਵੱਲੋਂ ਧੰਨਵਾਦ ਕੀਤਾ। ਜੱਥੇਦਾਰ ਰੋਸ਼ਨ ਸਿੰਘ ਸਾਗਰ ਉਪ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਚੜੂਨੀ, ਸਰਦਾਰ ਸੁਖਦੇਵ ਸਿੰਘ ਕਨੀਜਾ ਜਨਰਲ ਸਕੱਤਰ ਲੁਧਿਆਣਾ ਭਾਰਤੀ ਕਿਸਾਨ ਯੂਨੀਅਨ ਚੜੂਨੀ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਭਜਨ ਸਿੰਘ ਪਾਸੀ ਨੇ ਵੀ ਸ਼ਾਹਕੋਟੀ ਸਾਬ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਹੈਪੀ, ਜਗਜੀਤ ਸਿੰਘ ਅਰੋੜਾ ਜਨਰਲ ਸਕੱਤਰ ਪੰਜਾਬ, ਕਰਮਜੀਤ ਸਿੰਘ ਸੰਧੂ, ਸਰਪੰਚ ਰੋਸ਼ਨ ਸਿੰਘ, ਦਵਿੰਦਰ ਸਿੰਘ ਘੁੰਮਣ, ਕੈਪਟਨ ਕੁਲਵੰਤ ਸਿੰਘ, ਕੈਪਟਨ ਮਲਕੀਤ ਸਿੰਘ, ਹਰਭਜਨ ਸਿੰਘ ਪੀਏਯੂ, ਮਨਜੀਤ ਸਿੰਘ ਅਰੋੜਾ, ਦਿਲਦਾਰ ਪ੍ਰੀਤ ਸਿੰਘ, ਅਜਮੇਰ ਸਿੰਘ ਚੌਹਾਨ, ਨਿਰਮਲ ਸਿੰਘ ਰਠੋਰ, ਬਲਵੰਤ ਸਿੰਘ ਮੋਗਾ, ਪ੍ਰਧਾਨ ਬੀਬੀ ਜਗਦੀਪ ਕੌਰ ਮੋਗਾ, ਬੀਬੀ ਬਲਵਿੰਦਰ ਕੌਰ ਰਾਵੀ, ਪ੍ਰੇਮ ਲਤਾ, ਅਵਤਾਰ ਸਿੰਘ ਪਾਸੀ, ਬਾਜਵਾ ਸਾਬ, ਸੋਨੂੰ ਮੋਗਾ, ਕੁਲਵਿੰਦਰ ਸਿੰਘ ਜਲਾਲਾਬਾਦ, ਇਸ ਮੌਕੇ ਸ਼ਾਹਕੋਟੀ ਦੇ ਪਰਿਵਾਰਿਕ ਮੈਂਬਰ ਬੀਬੀ ਜਸਵੰਤ ਕੌਰ ਗਿੱਲ, ਦੂਲਾ ਸਿੰਘ, ਗੁਰੂ ਕੰਮਲ ਸੰਧੂ, ਬਲਜਿੰਦਰ ਸੰਧੂ ਯੂ ਕੇ, ਪੁੱਤਰੀ ਰੂਬਲ ਸੰਧੂ ਅਤੇ ਮੀਡੀਆ ਇੰਚਾਰਜ ਪੰਜਾਬ ਕੁਲਵਿੰਦਰ ਸਿੰਘ ਸਲੇਮ ਟਾਬਰੀ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



