ਮੰਦਰ ਕਮੇਟੀ ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ*
ਡੇਰਾਬੱਸੀ (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ :- ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਸ ਗੁਰਦਰਸ਼ਨ ਸਿੰਘ ਸੈਣੀ ਵੱਲੋਂ ਸੀਤਲਾ ਮਾਤਾ ਮੰਦਿਰ ਪਿੰਡ ਧਨੋਨੀ ਵਿਖੇ ਮਾਤਾ ਦੀ ਚੌਂਕੀ ਅਤੇ ਭੰਡਾਰੇ ਵਿੱਚ ਆਪਣੇ ਸਾਥੀਆਂ ਸਮੇਤ ਹਾਜ਼ਰੀ ਭਰੀ ਗਈ। ਇਸ ਮੌਕੇ ਉਹਨਾਂ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਮਾਣ ਸਨਮਾਨ ਬਖਸ਼ਿਆ ਗਿਆ। ਇਸ ਮੌਕੇ ਸ੍ਰੀ ਸੈਣੀ ਨੇ ਕਿਹਾ ਕਿ ਸੰਗਤ ਦਾ ਹਿੱਸਾ ਬਣ ਕੇ ਮਨ ਨੂੰ ਬਹੁਤ ਖੁਸ਼ੀ ਮਿਲੀ ਹੈ। ਉਹਨਾਂ ਕਮੇਟੀ ਦੀ ਹੌਸਲਾ ਅਫਜਾਈ ਲਈ ਆਪਣੀ ਕਿਰਤ ਕਮਾਈ ਵਿੱਚੋਂ 11000 ਰੁਪਏ ਭੇਟ ਕਰਦਿਆਂ ਕਿਹਾ ਕਿ ਸਮਾਜ ਨੂੰ ਧਾਰਮਿਕ ਕਾਰਜਾਂ ਨਾਲ ਜੋੜੇ ਰੱਖਣ ਲਈ ਅਜਿਹੇ ਉਪਰਾਲੇ ਕਰਨ ਵਾਲੀਆਂ ਕਮੇਟੀਆਂ ਦੀ ਹੌਸਲਾ ਅਫਜਾਈ ਕਰਨੀ ਚਾਹੀਦੀ ਹੈ। ਇਸ ਮੌਕੇ ਉਹਨਾਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸੱਚੀ ਸੁੱਚੀ ਕਿਰਤ ਕਰ ਕੇ ਸਾਦਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਸੈਣੀ ਨੇ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਸਾਰੇ ਧਾਰਮਿਕ ਤਿਉਹਾਰ ਮਿਲ ਕੇ ਧੂਮ ਧਾਮ ਨਾਲ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਸਾਰੇ ਧਰਮ ਬਰਾਬਰ ਹੁੰਦੇ ਹਨ ਇਸ ਲਈ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਰਮ ਆਪਸੀ ਪ੍ਰੇਮ ਪਿਆਰ ਵਧਾਉਣ ਦੀ ਗੱਲ ਕਰਦੇ ਹਨ। ਇਸ ਲਈ ਧਰਮਾਂ ਦੀ ਪ੍ਰਫੁਲਤਾ ਲਈ ਵੱਧ ਤੋਂ ਵੱਧ ਜ਼ੋਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਨੂੰ ਮਿਲਜੁਲ ਕੇ ਰਹਿਣਾ ਚਾਹੀਦਾ ਹੈ ਕਿਉਂਕਿ ਏਕਤਾ ‘ਚ ਹੀ ਤਾਕਤ ਹੁੰਦੀ ਹੈ ਜਿਸ ਨਾਲ ਅਸੀਂ ਵੱਡੀ ਤੋਂ ਵੱਡੀ ਮੁਸ਼ਕਲ ਦਾ ਸਾਹਮਣਾ ਆਸਾਨੀ ਨਾਲ ਕਰ ਸਕਦੇ ਹਾਂ। ਸਾਨੂੰ ਹਮੇਸ਼ਾ ਇਮਾਨਦਾਰੀ ਦੇ ਮਾਰਗ ‘ਤੇ ਚੱਲਣਾ ਚਾਹੀਦਾ ਹੈ, ਕਿਸੇ ਨੂੰ ਧੋਖਾ ਨਹੀਂ ਦੇਣਾ ਚਾਹੀਦਾ, ਕਿਉਂਕਿ ਅਸੀਂ ਜੋ ਬੀਜਦੇ ਹਾਂ ਉਹੀ ਵੱਢਦੇ ਹਾਂ। ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਪਿਆਰ ਤੇ ਭਾਈਚਾਰਾ ਕਾਇਮ ਰੱਖਣਾ ਚਾਹੀਦਾ ਹੈ ਤੇ ਸਾਰੇ ਧਰਮਾਂ ਦਾ ਸਤਿਕਾਰ ਕਰਦਿਆਂ ਸਾਰੇ ਤਿਉਹਾਰ ਮਿਲਕੇ ਮਨਾਉਣੇ ਚਾਹੀਦੇ ਹਨ। ਇਸ ਮੌਕੇ ਤੇ ਦਵਿੰਦਰ ਸਿੰਘ ਧਨੌਨੀ, ਹਰਪ੍ਰੀਤ ਸਿੰਘ, ਮੇਜਰ ਸਿੰਘ ਪਰਾਗਪੁਰ , ਮਿੰਟੂ ਜੀ , ਬਬਲੀ ਸਰਪੰਚ , ਰਾਜਵੀਰ, ਧਰਮਾ ਤੇ ਹੋਰ ਪਤਵੰਤ ਸੱਜਣ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


