HOME ਗੁਰਦਰਸ਼ਨ ਸਿੰਘ ਸੈਣੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹਲਕਾ...

ਗੁਰਦਰਸ਼ਨ ਸਿੰਘ ਸੈਣੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹਲਕਾ ਪੱਧਰੀ ਮੁਹਿੰਮ ਦੀ ਸ਼ੁਰੂਆਤ

1

*ਪਿੰਡ ਸਮਗੋਲੀ ਵਿਖੇ ਨੌਜਵਾਨਾਂ ਨੂੰ ਦਿੱਤੀਆਂ ਖੇਡ ਕਿੱਟਾਂ*

ਡੇਰਾਬੱਸੀ   (ਸਮਾਜ ਵੀਕਲੀ)   ਸੰਜੀਵ ਸਿੰਘ ਸੈਣੀ :- ਪਿੰਡਾਂ ਵਿੱਚ ਖੇਡਾਂ ਨੂੰ ਉਤਸਾਹਿਤ ਕਰਨ ਅਤੇ ਨੌਜਵਾਨਾਂ ਨੂੰ ਚੰਗੇ ਪਾਸੇ ਲਾਉਣ ਲਈ ਹਲਕਾ ਡੇਰਾਬਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਸ. ਗੁਰਦਰਸ਼ਨ ਸਿੰਘ ਸੈਣੀ ਵੱਲੋਂ ਪਿੰਡ ਸਮਗੋਲੀ ਵਿਖੇ ਨੌਜਵਾਨਾਂ ਨੂੰ ਵਾਲੀਬਾਲ ਅਤੇ ਕਿ੍ਕਟ ਕਿੱਟਾਂ ਦਿੱਤੀਆਂ ਗਈਆਂ। ਇਸ ਮੌਕੇ ਉਹਨਾਂ ਵੱਲੋਂ ਕਿਹਾ ਗਿਆ ਕਿ ਅੱਜ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਖੇਡਾਂ ਨਾਲ ਜਿੱਥੇ ਨੌਜਵਾਨ ਤੰਦਰੁਸਤ ਰਹਿੰਦੇ ਹਨ ਉੱਥੇ ਉਨ੍ਹਾਂ ਦਾ ਧਿਆਨ ਨਸ਼ਿਆਂ ਤੋਂ ਵੀ ਦੂਰ ਰਹਿੰਦਾ ਹੈ। ਇਸ ਲਈ ਨੌਜਵਾਨਾਂ ਨੂੰ ਗਲਤ ਸੰਗਤ ਤੋਂ ਦੂਰ ਰਹਿ ਕੇ ਸਿੱਖਿਆ ਅਤੇ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਨੌਜਵਾਨਾਂ ਵਿਚ ਖੇਡਾਂ ਦੀ ਰੁਚੀ ਪੈਦਾ ਕਰਨ ਲਈ ਉਹ ਨੌਜਵਾਨਾਂ ਦੇ ਸਹਿਯੋਗ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਸੈਣੀ ਨੇ ਕਿਹਾ ਕਿ ਉਹ ਹਮੇਸ਼ਾ ਹੀ ਖਿਡਾਰੀਆਂ ਦੇ ਹਿੱਤਾਂ ਲਈ ਹੰਭਲਾ ਮਾਰ ਰਹੇ ਹਨ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਯਤਨਸ਼ੀਲ ਰਹਿਣਗੇ। ਉਹਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸਮਾਜ ਸੇਵਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਸਹੀ ਮਾਰਗ ’ਤੇ ਲਿਆਉਣਾ ਹੈ, ਇਸ ਲਈ ਹਲਕੇ ਵਿਚ ਪਿੰਡ ਪਿੰਡ ਜਾ ਕਿ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਮੁਹਈਆਂ ਕਰਵਾਇਆ ਜਾਵੇਗਾ । ਉਨ੍ਹਾ ਨੌਜਵਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਭਵਿੱਖ ਵਿਚ ਖੇਡਾਂ ਦੀ ਪ੍ਰਫੁੱਲਤਾ ਲਈ ਜੋ ਵੀ ਯੋਗਦਾਨ ਹੋਵੇਗਾ ਉਸ ਯੋਗਦਾਨ ਲਈ ਉਹ ਪਿੱਛੇ ਨਹੀਂ ਹਟਣਗੇ। ਸ੍ਰੀ ਸੈਣੀ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਆਪਣੀ ਨੌਜਵਾਨ ਪੀੜ੍ਹੀ ਦਾ ਖਿਆਲ ਰੱਖੀਏ ਅਤੇ ਉਨ੍ਹਾਂ ਨੂੰ ਕਿਸੇ ਚੰਗੇ ਪਾਸੇ ਲਾਈਏ ਤਾਂ ਜੋ ਇਹ ਨੌਜਵਾਨ ਆਪਣੇ ਸੂਬੇ ਅਤੇ ਦੇਸ਼ ਦੇ ਵਿਕਾਸ ਵਿੱਚ ਹਿੱਸਾ ਪਾ ਸਕਣ। ਇਸ ਮੌਕੇ ਰਾਕੇਸ਼ ਅਚਿੰਤ ਜੀ , ਸੋਨੀ ਰਾਣਾ ਸਮਗੋਲੀ, ਰਮਨ ਲੰਬੜਦਾਰ ਸਮਗੋਲੀ,  ਜੱਸੀ ਪ੍ਰਧਾਨ , ਮਨਪ੍ਰੀਤ ਸਮਗੌਲੀ, ਰਾਜੂ ਖੇੜੀ ਗੁਜਰਾ,ਧਰਮ ਸਿੰਘ , ਪੱਪੂ ਰਾਣਾ ਪੰਚ, ਡਾਕਟਰ ਕਦਮ, ਗੋਲਡੀ , ਰੋਬਿਨ , ਮੋਹਿਤ , ਅੰਜੂ, ਹਰਪ੍ਰੀਤ ਸਿੰਘ ਟਿੰਕੂ, ਪੁਸ਼ਪਿੰਦਰ ਮਹਿਤਾ, ਸਾਨੰਤ ਭਾਰਦਵਾਜ, ਮੇਜਰ ਸਿੰਘ, ਦਵਿੰਦਰ ਧਨੌਨੀ,ਗੁਲਜਾਰ ਸਿੰਘ ਟਿਵਾਣਾ ਅਤੇ ਹੋਰ ਪਤਵੰਤੇ ਮੋਜ਼ੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ
Next articleਜੋਨ ਪੱਧਰੀ ਕਲਾ ਉੱਤਸਵ ਮੁਕਾਬਲਿਆਂ ਵਿੱਚ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਗੱਡੀ ਝੰਡੀ