HOME *ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ‘ਚ ਮੋਗਾ ਰੈਲੀ ਸਬੰਧੀ ਪਿੰਡ ਟਿਵਾਣਾ ਵਿਖੇ...

*ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ‘ਚ ਮੋਗਾ ਰੈਲੀ ਸਬੰਧੀ ਪਿੰਡ ਟਿਵਾਣਾ ਵਿਖੇ ਹੋਈ ਭਰਵੀਂ ਮੀਟਿੰਗ; ਅਮਿਤ ਸ਼ਾਹ ਦੇ ਵਿਚਾਰ ਸੁਣਨ ਲਈ ਦਿੱਤਾ ਸੱਦਾ*

3
 ਲਾਲੜੂ   (ਸਮਾਜ ਵੀਕਲੀ)   ਸੰਜੀਵ ਸਿੰਘ ਸਿੰਘ :- 14 ਮਾਰਚ ਨੂੰ ਮੋਗਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਸਬੰਧ ਵਿੱਚ ਸੀਨੀਅਰ ਭਾਜਪਾ ਆਗੂ ਸ. ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਪਿੰਡ ਟਿਵਾਣਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸ. ਗੁਰਦਰਸ਼ਨ ਸਿੰਘ ਸੈਣੀ ਨੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਮੋਗਾ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਰੈਲੀ ਰਾਹੀਂ ਪੰਜਾਬ ਦੇ ਲੋਕਾਂ ਦੇ ਸਨਮੁਖ ਹੋਣਗੇ। ਜਿੱਥੇ ਉਹ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਦੇ ਭਵਿੱਖ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਮੌਕੇ ਭਾਜਪਾ ਦੇ ਅਬਜਰਵਰ ਹਰਮਿੰਦਰ ਸਿੰਘ ਜੱਸੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਵਰਕਰਾਂ ਵਿੱਚ ਉਤਸ਼ਾਹ ਭਰਿਆ। ਮੀਟਿੰਗ ਦੇ ਅਖੀਰ ਵਿੱਚ ਆਗੂਆਂ ਨੇ ਦਾਅਵਾ ਕੀਤਾ ਕਿ ਇਲਾਕੇ ਵਿੱਚੋਂ ਵੱਡੀ ਗਿਣਤੀ ਵਿੱਚ ਕਾਫ਼ਲੇ ਮੋਗਾ ਰੈਲੀ ਲਈ ਰਵਾਨਾ ਹੋਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਲਜਾਰ ਸਿੰਘ ਟਿਵਾਣਾ,ਹਰਪ੍ਰੀਤ ਸਿੰਘ ਟਿੰਕੂ ਜ਼ਿਲ੍ਹਾ ਪ੍ਰਧਾਨ ਓਬੀਸੀ,ਪੁਸ਼ਪਿੰਦਰ ਮਹਿਤਾ,ਸੰਜੂ ਰਾਣਾ ਮੰਡਲ ਪ੍ਰਧਾਨ,ਗੁਰਮੀਤ ਟਿਵਾਣਾ, ਰਾਜਪਾਲ ਰਾਣਾ, ਦਿਆਲ ਸੈਣੀ,ਸੋਨੀ ਸਮਗੌਲੀ,ਰਮਨ ਸੈਣੀ,ਬਲਵਿੰਦਰ ਅੰਟਾਲਾ , ਸਨਅਤ ਭਾਰਤਵਾਜ, ਗੁਰਪ੍ਰੀਤ ਮੀਰਪੁਰ, ਮਨੀਦਰ ਮੀਰਪੁਰ, ਜੋਗਾ,ਰਾਕੇਸ਼ ਮਹਿਰਾ , ਦਵਿੰਦਰ ਸਿੰਘ, ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਅਤੇ ਪਾਰਟੀ ਵਰਕਰ ਮੌਜ਼ੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਾਸੂਮਾਂ ਨੂੰ ਮਾਰਿਆ ਜਾ ਰਿਹਾ ਹੈ… ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕਰਦੇ ਹਨ, ਭਾਰਤ ਨੇ ਅਫਗਾਨਿਸਤਾਨ ‘ਤੇ ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਦੀ ਨਿੰਦਾ ਕੀਤੀ
Next articleਕਲਮਾਂ ਦੇ ਰੰਗ ਸਾਹਿਤ ਸਭਾ (ਰਜਿ) ਫ਼ਰੀਦਕੋਟ ਦੇ ਚਾਰ ਮਹਿਲਾ ਮੈਂਬਰ ਨੂੰ ਕੀਤਾ ਅੰਤਰ ਰਾਸ਼ਟਰੀ ਮਹਿਲਾ ਦਿਵਸ ਤੇ ਸਨਮਾਨਿਤ ।