HOME ਗੁਰਦੀਪ ਸਿੰਘ ਚੀਮਾ ਪੱਛਮੀ ਬੰਗਾਲ ਦੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ...

ਗੁਰਦੀਪ ਸਿੰਘ ਚੀਮਾ ਪੱਛਮੀ ਬੰਗਾਲ ਦੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਚੇਅਰਮੈਨ ਬਾਵਾ ਨੇ ਨਿਯੁਕਤ ਕੀਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਉਤਸਵ ‘ਤੇ 11 ਸਮਾਗਮ ਆਯੋਜਿਤ ਕੀਤੇ ਜਾਣਗੇ

4

ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.)- ਅੱਜ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੀ ਮੀਟਿੰਗ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਸਰਪ੍ਰਸਤੀ ਹੇਠ ਰਕਬਾ ਭਵਨ ਵਿਖੇ ਹੋਈ ਜਿਸ ਵਿੱਚ ਕਲਕੱਤਾ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਗੁਰਦੀਪ ਸਿੰਘ ਚੀਮਾ (ਉੱਘੇ ਟਰਾਂਸਪੋਰਟਰ) ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਪੱਛਮੀ ਬੰਗਾਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਜਦਕਿ ਸੁਰਿੰਦਰ ਕੌਰ ਬਾਵਾ ਨੂੰ ਫਾਊਂਡੇਸ਼ਨ ਪੰਜਾਬ ਦੀ ਮਹਿਲਾ ਵਿੰਗ ਦੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਅਤੇ ਇੰਦਰਜੀਤ ਸਿੰਘ ਧਾਲੀਵਾਲ ਨੂੰ ਫਾਊਂਡੇਸ਼ਨ ਪੰਜਾਬ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਸਮੇਂ ਜਗਜੀਵਨ ਸਿੰਘ ਗਰੀਬ ਜਨਰਲ ਸਕੱਤਰ ਵੀ ਹਾਜ਼ਰ ਸਨ। ਇਸ ਸਮੇਂ ਬੋਲਦੇ ਸ਼੍ਰੀ ਬਾਵਾ ਨੇ ਦੱਸਿਆ ਕਿ ਮਹਾਨ ਯੋਧੇ, ਜਰਨੈਲ, ਕਿਸਾਨੀ ਦੇ ਮੁਕਤੀਦਾਤਾ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 355ਵਾਂ ਜਨਮ ਉਤਸਵ 11 ਸਮਾਗਮ ਆਯੋਜਿਤ ਕਰਕੇ ਮਨਾਵਾਂਗੇ। ਉਹਨਾਂ ਦੱਸਿਆ ਕਿ ਪਹਿਲਾ ਸਮਾਗਮ ਸੰਤ ਸਰਬਜੋਤ ਸਿੰਘ (ਨਾਨਕਸਰ ਠਾਠ ਡਾਂਗੋ) ਨੇ ਆਯੋਜਿਤ ਕੀਤਾ ਜਦਕਿ ਦੂਸਰਾ ਸਮਾਗਮ 5 ਅਕਤੂਬਰ ਨੂੰ ਸਵੇਰੇ 10 ਵਜੇ ਪੰਨਵਾ ਸੰਗਰੂਰ ਵਿਖੇ ਵਰਿੰਦਰ ਸਿੰਘ ਬਾਵਾ ਸਰਪੰਚ ਪੰਨਵਾ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਨਵੀਂ ਬਣੀ ਇਮਾਰਤ ਵਿੱਚ ਹੋਵੇਗਾ ਜਦ ਕਿ ਤੀਸਰਾ ਸਮਾਗਮ 6 ਅਕਤੂਬਰ ਨੂੰ ਬਿਲਾਸਪੁਰ ਉੱਤਰ ਪ੍ਰਦੇਸ਼ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਣਗੇ ਜਿਸ ਦੇ ਮੁੱਖ ਪ੍ਰਬੰਧਕ ਕੁੱਲ ਹਿੰਦ ਬੈਰਾਗੀ, ਵੈਸ਼ਨਵ, ਸੁਆਮੀ ਮਹਾਂਮੰਡਲ ਉੱਤਰ ਪ੍ਰਦੇਸ਼ ਦੇ ਪ੍ਰਧਾਨ ਸੁਭਾਸ਼ ਬਾਵਾ ਹੋਣਗੇ। ਉਹਨਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਉੱਘੇ ਇਤਿਹਾਸਕਾਰ ਡਾ: ਸਵਰਾਜ ਸਿੰਘ (ਯੂ.ਐੱਸ.ਏ) ਸਮਾਗਮ ਦਾ ਆਯੋਜਨ ਕਰਨਗੇ ਅਤੇ ਜਗਦੀਸ਼ ਬਾਵਾ ਸਹਿਯੋਗੀ ਹੋਣਗੇ। ਉਹਨਾਂ ਦੱਸਿਆ ਕਿ ਮਾਨਸਾ ਵਿੱਚ ਜੀਵਨ ਦਾਸ ਬਾਵਾ ਦੀ ਰਹਿਨੁਮਾਈ ਹੇਠ ਦੋ ਸਮਾਗਮ ਹੋਣਗੇ ਅਤੇ 16 ਅਕਤੂਬਰ ਨੂੰ ਮੁੱਖ ਸਮਾਗਮ ਰਕਬਾ ਭਵਨ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਸਮਾਗਮ ਵਿੱਚ ਮੈਂਬਰ ਪਾਰਲੀਮੈਂਟ ਧਰਮਵੀਰ ਗਾਂਧੀ ਵਿਸ਼ੇਸ਼ ਤੌਰ ‘ਤੇ ਪੁੱਜਣਗੇ ਜਦਕਿ 16 ਅਕਤੂਬਰ ਨੂੰ ਰਕਬਾ ਭਵਨ ਵਿਖੇ ਮੈਂਬਰ ਲੋਕ ਸਭਾ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਣਗੇ। ਉਨ੍ਹਾਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਕਾਂਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਵੀ ਸਮਾਗਮ ਹੋਵੇਗਾ। ਬਾਕੀ ਸਮਾਗਮ ਆਉਣ ਵਾਲੇ ਦਿਨਾਂ ਵਿੱਚ ਨਿਸ਼ਚਿਤ ਕਰ ਦਿੱਤੇ ਜਾਣਗੇ। ਇਸ ਸਮੇਂ ਮੀਟਿੰਗ ਵਿੱਚ ਇਹ ਵੀ ਜਾਣਕਾਰੀ ਦਿੱਤੀ ਕਿ 16 ਅਕਤੂਬਰ ਨੂੰ ਰਕਬਾ ਭਵਨ ਵਿਖੇ ਅੱਖਾਂ ਦਾ ਕੈਂਪ ਸ਼ੰਕਰਾ ਆਈ ਹਸਪਤਾਲ ਵੱਲੋਂ ਲਗਾਇਆ ਜਾਵੇਗਾ। ਇਸ ਸਮੇਂ ਸਮੂਹ ਹਾਜ਼ਰੀਨ ਨੇ ਰਾਜਵੀਰ ਜਵੰਦਾ ਉੱਘੇ ਪੰਜਾਬੀ ਗਾਇਕ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ। ਇਸ ਸਮੇਂ ਬਿੱਟੂ ਬਾਵਾ ਪ੍ਰਚਾਰ ਸਕੱਤਰ, ਸੁੱਚਾ ਸਿੰਘ ਤੁੱਗਲ, ਸੋਨੂੰ ਮੁੱਲਾਂਪੁਰ, ਰਮਨ ਬਾਵਾ, ਕਰਨਵੀਰ ਸਿੰਘ ਚੀਮਾ ਯੂਥ ਨੇਤਾ, ਅੰਮ੍ਰਿਤਪਾਲ ਸਿੰਘ, ਕੁਲਦੀਪ ਬਾਵਾ, ਵਿੱਕੀ ਸਮਾਜ ਸੇਵੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅੰਤਰਰਾਸ਼ਟਰੀ ਖੇਡ ਮੰਚ ‘ਤੇ ਸੀ.ਟੀ. ਯੂਨੀਵਰਸਿਟੀ ਦੀ ਚਮਕ: ਹਰਕੁੰਵਰ ਸਿੰਘ ਨੇ ਅਮਰੀਕਾ ਤੋਂ ਵਾਪਸ ਲਿਆਂਦਾ ਮਾਣ
Next articleਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖੂਨਦਾਨ ਕੈਂਪ ਕੈਂਪ ਲਾਇਆ