ਗੁਰਦੇਵ ਸਿੰਘ ਦੀ ਦੇਹ ਦੁਬਈ ਤੋਂ ਵਤਨ ਪੁੱਜੀ

ਅੰਮ੍ਰਿਤਸਰ (ਸਮਾਜ ਵੀਕਲੀ):  ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਯਤਨਾਂ ਸਦਕਾ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮਾਨਾ ਤਲਵੰਡੀ ਨਾਲ ਸਬੰਧਿਤ 66 ਸਾਲਾ ਗੁਰਦੇਵ ਸਿੰਘ ਦੀ ਦੇਹ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਪੁੱਜੀ, ਜਿਸ ਨੂੰ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ। ਇਸ ਸਬੰਧੀ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਤੋਂ ਅਨੁਸਾਰ ਗੁਰਦੇਵ ਸਿੰਘ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਬਿਹਤਰ ਬਨਾਉਣ ਲਈ 1980 ਤੋਂ ਦੁਬਈ ਮਿਹਨਤ ਕਰ ਰਿਹਾ ਸੀ ਤੇ ਉਸ ਨੇ ਆਪਣੀ ਸਖ਼ਤ ਮਿਹਨਤ ਨਾਲ ਉਥੇ ਟਰਾਂਸਪੋਰਟ ਦਾ ਵਧੀਆ ਕਾਰੋਬਾਰ ਚਲਾ ਲਿਆ ਸੀ।

ਹੁਣ ਜਿਸ ਕੰਪਨੀ ’ਚ ਉਸ ਦੇ ਟਰੱਕ ਚੱਲਦੇ ਸਨ, ਉਸ ਕੰਪਨੀ ਦਾ ਮਾਲਕ ਕੰਪਨੀ ਬੰਦ ਕਰ ਗਿਆ ਸੀ ਤੇ ਗੁਰਦੇਵ ਸਿੰਘ ਹੁਣ ਬਿਨਾਂ ਵੀਜ਼ੇ ਤੋਂ ਹੀ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ 22 ਫਰਵਰੀ ਦੀ ਸਵੇਰ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ ਸੀ। ਇਸ ਘਟਨਾ ਸਬੰਧੀ ਗੁਰਦੇਵ ਸਿੰਘ ਦੇ ਸਬੰਧੀਆਂ ਨੇ ਸੰਪਰਕ ਕਰ ਕੇ ਮ੍ਰਿਤਕ ਦੇਹ ਭਾਰਤ ਪਹੁੰਚਾਉਣ ’ਚ ਸਹਿਯੋਗ ਕਰਨ ਲਈ ਕਿਹਾ ਸੀ। ਜਿਸ ’ਤੇ ਉਨ੍ਹਾਂ ਦੁਬਈ ਵਿਚਲੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਨੂੰ ਦੁਬਈ ਤੋਂ ਭਾਰਤ ਭੇਜਿਆ ਹੈ। ਪੀੜਤ ਪਰਿਵਾਰ ਨਾਲ ਹਵਾਈ ਅੱਡੇ ਤੇ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸੰਧੂ ਚਮਿਆਰੀ, ਨਵਜੀਤ ਸਿੰਘ ਘਈ, ਸ਼ਿਸ਼ਪਾਲ ਸਿੰਘ, ਪਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 292 ਮ੍ਰਿਤਕ ਦੇਹ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਮੇਕ ਇਨ ਇੰਡੀਆ’ ਸਮੇਂ ਦੀ ਲੋੜ: ਪ੍ਰਧਾਨ ਮੰਤਰੀ
Next articleTelangana CM on anti-BJP mission, meets Rakesh Tikait, Subramanian Swamy