HOME *ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਧਾਰਮਿਕ ਸਮਾਗਮਾਂ ਸਬੰਧੀ ਸ੍ਰੀ ਅਖੰਡ ਪਾਠ...

*ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਧਾਰਮਿਕ ਸਮਾਗਮਾਂ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਪ੍ਰਾਰੰਭ*

3

*19 ਮਾਰਚ ਨੂੰ ਭਰੇਗਾ ‘ਸੰਧੂ’ ਭਾਈਚਾਰੇ ਦਾ ਸਾਲਾਨਾ ਜੋੜ ਮੇਲਾ* 

ਬਰਨਾਲਾ,  (ਸਮਾਜ ਵੀਕਲੀ)   (ਚੰਡਿਹੋਕ) : ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਪਹਿਲੀ ਲੜੀ ਪ੍ਰਾਰੰਭ ਹੋ ਗਈ ਹੈ, ਜਿਸ ਵਿੱਚ 28 ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਹਨ। ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਜੀਤਾ ਸੰਧੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿ ਬਰਨਾਲਾ ਅਤੇ ਇਲਾਕੇ ਦੀਆਂ ਸਿੱਖ ਸੰਗਤਾਂ ਵੱਲੋਂ ਆਪਣੀਆਂ ਸੁੱਖਾਂ ਪੂਰੀਆਂ ਹੋਣ ‘ਤੇ ਆਪਣੇ ਪਰਵਾਰਾਂ ਅਤੇ ਸਰਬੱਤ ਦੇ ਭਲੇ ਲਈ ਹਰ ਸਾਲ ਦੀ ਤਰਾਂ ਇਸ ਵਾਰ ਇੱਕ ਸੌ ਤੋਂ ਜ਼ਿਆਦਾ ਸ੍ਰੀ ਅਖੰਡ ਪਾਠ ਕਰਵਾਏ ਜਾ ਰਹੇ ਹਨ। ਅਖੰਡ ਪਾਠਾਂ ਦੀਆਂ ਇਹ ਲੜੀਆਂ 17 ਮਾਰਚ 2026 ਤੱਕ ਚੱਲਣਗੀਆਂ । ਇਸ ਉਪਰੰਤ 17 ਮਾਰਚ ਨੂੰ ਗੁਰੂਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਰਬੱਤ ਦੇ ਭਲੇ ਲਈ 17 ਮਾਰਚ ਨੂੰ ਸ੍ਰੀ ਅਖੰਡ ਪਾਠ ਪ੍ਕਾਸ਼ ਹੋਣਗੇ, ਜਿਹਨਾਂ ਦੇ ਭੋਗ 19 ਮਾਰਚ ਨੂੰ ਸਾਲਾਨਾ ਜੋੜ ਮੇਲੇ ਵਾਲੇ ਦਿਨ ਪਾੲਏ ਜਾਣਗੇ। ਸਾਲਾਨਾ ਜੋੜ ਮੇਲੇ ‘ਤੇ ਸੰਧੂ ਭਾਈਚਾਰੇ ਸਮੇਤ ਇਲਾਕੇ ਦੀ ਸੰਗਤਾਂ ਵੱਲੋਂ ਬਾਬਾ ਕਾਲਾ ਮਹਿਰ ਜੀ ਦੀ ਯਾਦ ਵਿੱਚ ਹਾਜ਼ਰੀਆਂ ਭਰੀਆਂ ਜਾਣਗੀਆਂ। ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰਇਤਿਹਾਸ ਨਾਲ ਜੋੜਨਗੇ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਚਲਦੇ ਰਹਿਣਗੇ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਸੰਧੂ ਸਮੇਤ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ ਸੁਖਮਹਿੰਦਰ ਸਿੰਘ ਸੰਧੂ, ਖਜਾਨਚੀ ਦਵਿੰਦਰ ਸਿੰਘ ਸੰਧੂ, ਸਕੱਤਰ ਅਜੀਤਪਾਲ ਸਿੰਘ, ਮੈਂਬਰ ਸੁਖਪਾਲ ਸਿੰਘ, ਨਾਜਰ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਹਰਦੇਵ ਸਿੰਘ, ਮਹੰਤ ਕੁਲਵੰਤ ਸਿੰਘ ਮੋਠਾ, ਅਵਤਾਰ ਸਿੰਘ ਹੈਡ ਗ੍ਰੰਥੀ, ਸੋਹਣ ਸਿੰਘ ਅਤੇ ਮਲਕੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਇਨਰ ਵ੍ਹੀਲ ਕਲੱਬ ਮਿਡ ਟਾਊਨ ਵੱਲੋਂ ਸਕੂਲ ਨੂੰ ਇਨਵਰਟਰ ਸੈਟ ਭੇਂਟ ਕੀਤੇ 
Next articleSAMAJ WEEKLY = 11/03/2026