ਰਾਏਕੋਟ, (ਸਮਾਜ ਵੀਕਲੀ) (ਗੁਰਭਿੰਦਰ ਗੁਰੀ ) : ਗੁਰਦੁਆਰਾ ਬਗੀਚੀ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਸਹਿਯੋਗੀ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਗੁਰਜੰਟ ਸਿੰਘ ਜੀ ਤਾਜਪੁਰ ਵਾਲਿਆਂ ਦੀ ਸਰਪ੍ਰਸਤੀ ਹੇਠ 22 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ 14ਵਾਂ ਸਮਾਗਮ ਕਰਵਾ ਕੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ। ਇਸ ਸਬੰਧੀ ਅੱਜ ਗੁਰਦੁਆਰਾ ਬਗੀਚੀ ਸਾਹਿਬ ਵਿਖੇ ਕਰਵਾਏ ਇੱਕ ਸੰਖੇਪ ਸਮਾਗਮ ਦੌਰਾਨ ਬਾਬਾ ਗੁਰਜੰਟ ਸਿੰਘ ਜੀ ਤਾਜਪੁਰ ਵਾਲਿਆਂ ਵੱਲੋਂ ਇਸ ਸਮਾਗਮ ਦੇ ਮੁੱਖ ਸਹਿਯੋਗੀ ਬੂਟਾ ਸਿੰਘ ਛਾਪਾ (ਸਾਬਕਾ ਕੌਂਸਲਰ) ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਉਹਨਾਂ ਕਿਹਾ ਕਿ ਬੂਟਾ ਸਿੰਘ ਛਾਪਾ ਦਾ ਇਸ ਨੇਕ ਕਾਰਜ ਵਿੱਚ ਵਡਮੁੱਲਾ ਯੋਗਦਾਨ ਹੈ। ਜਾਣਕਾਰੀ ਦਿੰਦੇ ਹੋਏ ਬਾਬਾ ਗੁਰਜੰਟ ਸਿੰਘ ਤਾਜਪੁਰ ਵਾਲਿਆਂ ਨੇ ਦੱਸਿਆ ਕਿ ਇਹ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਵੇਗਾ, ਜਿਸ ਵਿੱਚ ਸਮੂਹ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ 21 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਉਹਨਾਂ ਸਮੂਹ ਸਹਿਯੋਗੀ ਸੱਜਣਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਲਈ ਹੋਣ ਵਾਲੇ ਸਮਾਗਮ ਵਿੱਚ ਆਪਣਾ ਯੋਗਦਾਨ ਪਾ ਕੇ ਇਸ ਨੇਕ ਕਾਰਜ ਦੇ ਸਹਿਭਾਗੀ ਬਣਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਰਾਏ, ਮੀਤ ਪ੍ਰਧਾਨ ਗੇਜਾ ਸਿੰਘ, ਗੁਰਮੇਲ ਸਿੰਘ ਤਾਜਪੁਰ, ਸਾਬਕਾ ਸਰਪੰਚ ਅਵਤਾਰ ਸਿੰਘ, ਸਵਰਨ ਸਿੰਘ ਬੈਨੀਪਾਲ, ਮੰਗਤ ਰਾਏ ਸੱਭਰਵਾਲ, ਵਿਕੀ ਰਾਏ, ਮਲਕੀਤ ਸਿੰਘ, ਗੁਰਮੇਲ ਸਿੰਘ ਆਦਿ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


