ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬੜੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ । ਇਸ ਮੌਕੇ ਸ਼੍ਰੀ ਅਖੰਡ-ਪਾਠ ਸਾਹਿਬ ਦਾ ਭੋਗ ਪਾਇਆ ਗਿਆ । ਉਪਰੰਤ ਭਾਈ ਅਮਨਦੀਪ ਸਿੰਘ ਜੀ ਲੁਧਿਆਣਾ, ਬੀਬੀ ਜਸ਼ਨਪ੍ਰੀਤ ਕੌਰ ਜੀ ਲੁਧਿਆਣਾ, ਭਾਈ ਸਤਨਾਮ ਸਿੰਘ ਜੀ, ਬੇਬੇ ਨਾਨਕੀ ਸਤਿਸੰਗ ਸਭਾ, ਭਾਈ ਮਨਦੀਪ ਸਿੰਘ ਜੀ ਲੁਧਿਆਣਾ, ਭਾਈ ਬਲਵਿੰਦਰ ਸਿੰਘ ਜੀ ਜਮਾਲਪੁਰੀ, ਭਾਈ ਗੁਰਮਿੰਦਰ ਪਾਲ ਸਿੰਘ ਜੀ ਲਾਲ, ਬੀਬੀ ਜਸਪ੍ਰੀਤ ਕੌਰ ਜੀ ਲਖਨਊ, ਭਾਈ ਸੁਖਪ੍ਰੀਤ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ । ਸਵੇਰ ਤੋਂ ਹੀ ਸੰਗਤਾਂ ਵੱਡੀ ਤਾਦਾਦ ਵਿੱਚ ਗੁਰੂ ਘਰ ਨਤਮਸਤਕ ਹੋਈਆਂ । ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸਰੋਵਰ ਵਿੱਚ ਇਸ਼ਨਾਨ ਕੀਤਾ। ਸ੍ਰ: ਲਖਬੀਰ ਸਿੰਘ ਰਸੀਵਰ ਤੇ ਸ੍ਰ: ਕੁਲਦੀਪ ਸਿੰਘ ਇੰਸਪੈਕਟਰ ਸ੍ਰੋ.ਗੁ.ਪ੍ਰ.ਕਮੇਟੀ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ- ਲੱਖ ਵਧਾਈ ਦਿੱਤੀ । ਇਹਨਾਂ ਤੋਂ ਇਲਾਵਾ ਸ੍ਰ: ਜਰਮਨਜੀਤ ਸਿੰਘ ਮੈਨੇਜਰ, ਸ਼ਮਸ਼ੇਰ ਸਿੰਘ ਮੈਨੇਜਰ, ਲਖਵਿੰਦਰ ਸਿੰਘ ਮੈਨੇਜਰ, ਭਾਈ ਸੋਹਣ ਸਿੰਘ ਹੈਡਗ੍ਰੰਥੀ, ਭਾਈ ਸੁਰਜੀਤ ਸਿੰਘ ਹੈਡਗ੍ਰੰਥੀ ਗੁਰਦੁਆਰਾ ਇਕਬਾਲਗੰਜ, ਸ਼੍ਰੀ ਰਾਕੇਸ਼ ਕੁਮਾਰ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਅੰਮ੍ਰਿਤਸਰ ਹਾਜ਼ਰ ਸਨ । ਗੁਰੂ ਕਾ ਲੰਗਰ, ਪੂਰੀ ਛੋਲਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ ।
ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



