ਹੁਸ਼ਿਆਰਪੁਰ / ਭੀਖੋਵਾਲ (ਸਮਾਜ ਵੀਕਲੀ) (ਤਰਸੇਮ ਦੀਵਾਨਾ) – ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਲਕਾ ਸ਼ਾਮ ਚੁਰਾਸੀ ਵਿੱਚ ਕਸਬਾ ਹਰਿਆਣਾ ਵਿੱਚ ਬਣਨ ਜਾ ਰਹੇ ਸਰਕਾਰੀ ਹਸਪਤਾਲ ਦਾ ਨੀਂਹ ਪੱਥਰ ਰੱਖਣ ਆਏ ਸਨ, ਜਿਸ ਦੇ ਚਲਦਿਆਂ ਉਹ ਪਿੰਡ ਬਖੀਵਾਲ ਵਿੱਚ ਸਥਿਤ ਗੁਰਦੁਆਰਾ ਦੁੱਖ ਨਿਵਾਰਨ ਵਿੱਚ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਸਭ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਝੁਕਾਇਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਨਾਲ ਹੀ ਕਿਹਾ ਕਿ ਇਹ ਗੁਰਦੁਆਰਾ ਸਾਹਿਬ ਬਹੁਤ ਹੀ ਇਤਿਹਾਸਕ ਅਤੇ ਪ੍ਰਾਚੀਨ ਹੈ ਜੋ ਵੀ ਇਸ ਗੁਰਦੁਆਰਾ ਸਾਹਿਬ ਵਿੱਚ ਦੁਖੀਆ ਬੀਮਾਰ ਆਉਂਦਾ ਹੈ ਉਹ ਰਾਜ਼ੀ ਅਤੇ ਖੁਸ਼ੀ ਪ੍ਰਾਪਤ ਕਰ ਜਾਂਦਾ ਹੈ। ਇਸ ਮੌਕੇ ਬਖੀਵਾਲ ਗੁਰਦੁਆਰਾ ਸਾਹਿਬ ਦੇ ਭਾਈ ਅਵਤਾਰ ਸਿੰਘ ਦੁਆਰਾ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ, ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਸੰਦੀਪ ਸੈਣੀ, ਆਮ ਆਦਮੀ ਪਾਰਟੀ ਸੀਨੀਅਰ ਨੇਤਾ ਪੰਡਿਤ ਰਵੀ ਸ਼ਰਮਾ, ਚੇਅਰਮੈਨ ਮਾਸਟਰ ਦਰਸ਼ਨ ਸਿੰਘ, ਸੁਖਦੇਵ ਬਾਬਾ ਆਦਿ ਵਿਧਾਇਕ, ਪਾਰਟੀ ਨੇਤਾ ਅਤੇ ਵਰਕਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



