HOME ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ-ਦਿਹਾੜਾ ਮਨਾਇਆ

ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ-ਦਿਹਾੜਾ ਮਨਾਇਆ

ਸੰਤ ਬਾਬਾ ਸੁਖਬੀਰ ਸਿੰਘ ਖਾਲਸਾ ਜੀ ਨੇ ਸੰਗਤਾਂ ਨੂੰ ਨਾਮ ਸਿਮਰਨ ਅਭਿਆਸ ਕਰਾਇਆ 

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਨੇੜੇ ਗਰੀਨ ਸਿਟੀ, ਫਿਰੋਜ਼ਪੁਰ ਰੋਡ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਦੀ ਜਾਣਕਾਰੀ ਦਿੰਦੇ ਹੋਏ ਜੱਥੇ: ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਸੂਰਬੀਰ ਸ਼੍ਰੋਮਣੀ ਜਰਨੈਲ ਸ੍ਰ: ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ-ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸੰਬੰਧੀ ਆਯੋਜਿਤ ਕੀਤੇ ਗਏ ਸਮਾਗਮ ਦੌਰਾਨ ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਦੇ ਸਰਪ੍ਰਸਤ ਸੰਤ ਬਾਬਾ ਸੁਖਬੀਰ ਸਿੰਘ ਜੀ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਅਤੇ ਨਾਮ-ਸਿਮਰਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਥੇ ਨਾਲ ਹੀ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਮਹਾਨ ਸ਼੍ਰੋਮਣੀ ਸਿੱਖ ਜਰਨੈਲ ਸ੍ਰ: ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਤੇ ਚਾਨਣ ਪਾਉਂਦਿਆਂ ਦੱਸਿਆ ਕਿ ਮੁਗ਼ਲਾਂ ਅਤੇ ਵਿਦੇਸ਼ੀ ਧਾੜਵੀਆਂ ਨਾਲ ਖੂਨੀ ਸੰਘਰਸ਼ ਕਰਕੇ ਨਿਵੇਕਲਾ ਗੌਰਵਮਈ ਇਤਿਹਾਸ ਸਿਰਜਿਆ, ਜਿਸ ਦੀ ਬਦੌਲਤ ਅੱਜ ਵੀ ਉਹਨਾਂ ਦੇ ਦਲੇਰੀ ਭਰੀ ਕਾਰਨਾਮਿਆਂ ਤੇ ਕਾਰਜਾਂ ਨੂੰ ਸਮੁੱਚਾ ਸੰਸਾਰ ਯਾਦ ਕਰਦਾ ਹੈ । ਸਮਾਗਮ ਦੌਰਾਨ ਬੀਬੀ ਅੰਮ੍ਰਿਤਪਾਲ ਕੌਰ ਅਤੇ ਭਾਈ ਸਤਨਾਮ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਸਮਾਗਮ ਦੌਰਾਨ ਸੰਤ ਬਾਬਾ ਸੁਖਬੀਰ ਸਿੰਘ ਖ਼ਾਲਸਾ ਜੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨ ਪਹੁੰਚੇ ਭਾਈ ਬਲਵਿੰਦਰ ਸਿੰਘ ਕੁਲਾਰ, ਬਲਜਿੰਦਰ ਸਿੰਘ ਮਠਾੜੂ, ਪਰਮਜੀਤ ਸਿੰਘ ਬੱਤਰਾ ਮੋਟਰ, ਹਰਜੀਤ ਸਿੰਘ ਪੁਨੀਤ ਮੋਟਰ ਨੂੰ ਸਿਰੋਪਾਉ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਪ੍ਰਮੁੱਖ ਪ੍ਰਬੰਧਕ ਰਾਜਵੰਤ ਸਿੰਘ ਵੋਹਰਾ, ਬਾਬਾ ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਅਨਿਲ ਮਿਡਾ, ਜੰਗ ਸਿੰਘ, ਕਮਲਪਾਲ ਸਿੰਘ, ਗ੍ਰੰਥੀ ਸੁਰਿੰਦਰ ਪਾਲ ਸਿੰਘ, ਅਵਨਿੰਦਰ ਕੌਰ, ਬਹਾਦਰ ਸਿੰਘ, ਗੁਰਦੀਪ ਸਿੰਘ ਗਰੇਵਾਲ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਓਰੀਐਂਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨੇ 12ਵੀਂ ਬੋਰਡ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ
Next articleਪੰਜਾਬ ਵਿੱਚ ਬਣੇਗੀ ਕਾਂਗਰਸ ਦੀ ਸਰਕਾਰ – ਪਹਿਲਵਾਨ