*ਭਾਈ ਮਨਜੀਤ ਸਿੰਘ ਖਾਲਸਾ ਛੋਕਰਾਂ ਵਾਲਿਆਂ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰਇਤਿਹਾਸ ਨਾਲ਼ ਜੋੜਿਆ*
ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਕਰੀਬੀ ਪਿੰਡ ਬੜਾ ਪਿੰਡ ਵਿਖੇ ਸਥਿਤ ਗੁਰਦੁਆਰਾ ਰਾਮਗੜ੍ਹੀਆ ਜੀ ਵਿਖੇ ਗੁ.ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ ਸੰਗਤਾਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਗੁਰਬਾਣੀ ਕੀਰਤਨ ਤੇ ਕਵਿਤਾਵਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿੱਚ ਪੰਥਕ ਕਵੀਸ਼ਰੀ ਜਥਾ ਭਾਈ ਮਨਜੀਤ ਸਿੰਘ ਖਾਲਸਾ ਛੋਕਰਾਂ ਵਾਲਿਆਂ ਨੇ ਸੰਗਤਾਂ ਨਾਲ ਖਾਲਸਾ ਸਾਜਨਾ ਦੇ ਇਤਿਹਾਸ ਦੀ ਸਾਂਝ ਪਾਈ ਤੇ ਉਹਨਾਂ ਸੰਗਤਾਂ ਨੂੰ ਗੁਰੂ ਦੇ ਉਪਦੇਸ਼ ਤੋਂ ਜਾਣੂ ਕਰਵਾਇਆ। ਇਸ ਮੌਕੇ ਪ੍ਰਬੰਧਕਾਂ ਵਲੋਂ ਕਵੀਸ਼ਰੀ ਜਥੇ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਵੱਡੀ ਗਿਣਤੀ ਚ ਸੰਗਤਾਂ ਨੇ ਸਮਾਗਮ ਵਿੱਚ ਹਾਜ਼ਰੀ ਲਗਵਾਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



