ਪੰਜਾਬ ਖੇਤੀਬਾੜੀ ਵਿਸ਼ਵਵਿਦਿਆਲਿਆ (ਸਮਾਜ ਵੀਕਲੀ) (ਲੁਧਿਆਣਾ) ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਇਥੇ ਦੂਰ-ਦੁਰਾਡੇ ਤੋਂ ਆ ਕੇ ਤਲੀਮ ਹਾਸਲ ਕਰਨ ਵਾਲੇ ਵਿਦਿਆਰਥੀਆਂ ਲਈ ਇੱਕ ਵਰਦਾਨ ਸਾਬਤ ਹੋ ਰਿਹਾ ਹੈ।ਇਹ ਗੁਰਦੁਆਰਾ ਸਿੱਖ ਇਤਿਹਾਸ ਨਾਲ ਜੁੜੀ ਹੋਈ ਵਿਰਾਸਤ ਅਤੇ ਗੁਰੁ ਸਾਹਿਬ ਦੇ ਸਾਂਝੀਵਾਲਤਾ ਦੇ ਸੰਦੇਸ਼ ਪ੍ਰਚਾਰ ਅਤੇ ਪ੍ਰਸਾਰ ਹਿੱਤ ਅਹਿਮ ਭੂਮਿਕਾ ਨਿਭਾ ਰਿਹਾ ਹੈ। ਸਾਰੇ ਇਤਿਹਾਸਕ ਦਿਹਾੜੇ ਅਤੇ ਗੁਰਪੁਰਬ ਇਸ ਗੁਰਦੁਆਰੇ ਵਿੱਚ ਬੜੀ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ ਜਿਸ ਵਿਚ ਵਿਸ਼ਵਵਿਦਿਆਲਿਆ ਦੇ ਤਾਲਿਬਇਲਮਾਂ,ਮੁਲਾਜ਼ਮਾਂ ਅਤੇ ਇਲਾਕੇ ਦੀਆਂ ਸੰਗਤਾਂ ਦਾ ਵਿਸ਼ੇਸ਼ ਯੋਗਦਾਨ ਰਹਿੰਦਾ ਹੈ। ਸੰਗਤਾਂ ਨੂੰ ਨਾਮ-ਬਾਣੀ ਨਾਲ ਜੋੜਨ ਹਿੱਤ ਹਰੇਕ ਮਹੀਨੇ ਦੇ ਪਹਿਲੇ ਸ਼ਨੀਵਾਰ ਵਾਲੇ ਦਿਨ ਰਾਤਰੀ ਦੇ ਵਿਸ਼ੇਸ਼ ਸਮਾਗਮ ਕੀਤੇ ਜਾਂਦੇ ਹਨ।
ਗੁਰੂ ਗੋਬਿੰਦ ਸਿੰਘ ਸਿੱਖ ਸਟੱਡੀ ਸਰਕਲ ਦੇ ਸਹਿਯੋਗ ਨਾਲ ਵਿਸ਼ਵਵਿਦਿਆਲਿਆ ਦੇ ਵਿਦਿਆਰਥੀਆਂ ਨੂੰ ਜਿਥੇ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਇਆ ਜਾਂਦਾ ਹੈ,ਉੱਥੇ ਉਨ੍ਹਾਂ ਅੰਦਰ ਅਧਿਆਤਮਿਕ ਅਤੇ ਨੈਤਿਕ-ਕਦਰਾਂ ਦਾ ਸੰਚਾਰ ਵੀ ਕੀਤਾ ਜਾਂਦਾ ਹੈ। ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਮਨੋਰਥ ਤਹਿਤ ਹਫਤੇ ਦੇ ਤਿੰਨ ਦਿਨ ਕੀਰਤਨ ਸਿਖਲਾਈ ਦੀਆਂ ਕਲਾਸਾਂ ਵੀ ਲਾਗਈਆਂ ਜਾਂਦੀਆਂ ਹਨ। ਇਹ ਸਿਖਲਾਈ ਨਾਮਾਤਰ ਜਿਹੀ ਫੀਸ ਲੈ ਕੇ ਦਿੱਤੀ ਜਾ ਰਹੀ ਹੈ।
ਰਮੇਸ਼ ਬੱਗਾ ਚੋਹਲਾ ਗਲੀ ਨੰ. 8 ਹੈਬੋਵਾਲ ਖੁਰਦ (ਲੁਧਿਆਣਾ) ਮੋ:9463132719
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly