*ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਜੈਕਾਰਿਆਂ ਦੀ ਗੂੰਜ ‘ਚ ਕੀਤਾ ਸਨਮਾਨਿਤ*
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਸੇਵਾ ਕਾਰਜਾਂ ਵਿੱਚ ਲਗਾਉਣ ਵਾਲੀਆਂ ਗੁਰਦੁਆਰਾ ਕਮੇਟੀਆਂ ਤੇ ਸੰਸਥਾਵਾਂ ਕੌਮ ਅਤੇ ਸਮਾਜ ਦੇ ਲਈ ਚਾਨਣ-ਮੁਨਾਰਾ ਹੁੰਦੀਆਂ ਹਨ । ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਦੀ ਪ੍ਰਬੰਧਕੀ ਕਮੇਟੀ ਦੀ ਸੁਹਿਰਦ ਸੋਚ ਵਾਲੀ ਅਗਵਾਈ ਹੇਠ ਦੀਨ ਦੁਖੀਆਂ ਦੇ ਇਲਾਜ ਲਈ ਚੱਲ ਰਹੇ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਦਾ ਨਿਰੀਖਣ ਕਰਨ ਲਈ ਉਚੇਚੇ ਤੌਰ ਤੇ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਦੀ ਸਥਾਪਨਾ ਕਰਕੇ ਥੋੜ੍ਹੇ ਪੈਸਿਆਂ ਵਿੱਚ ਮਰੀਜ਼ਾਂ ਨੂੰ ਆਧੁਨਿਕ ਇਲਾਜ ਸੁਵਿਧਾਵਾਂ ਉਪਲਬਧ ਕਰਵਾਉਣਾ ਸ਼ਲਾਘਾਯੋਗ ਕਾਰਜ ਹੈ। ਜਿਸ ਦੇ ਲਈ ਮੈਂ ਪ੍ਰਬੰਧਕਾਂ ਨੂੰ ਆਪਣੀ ਦਿਲੀ ਮੁਬਾਰਕਬਾਦ ਦੇਂਦਾ ਹਾਂ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ੍ਰ: ਗੁਰਮੀਤ ਸਿੰਘ ਸਲੂਜਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਜਿੱਥੇ ਉਕਤ ਚੈਰੀਟੇਬਲ ਹਸਪਤਾਲ ਅੰਦਰ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਚੱਲ ਰਹੀਆਂ ਆਧੁਨਿਕ ਸਿਹਤ ਸਹੂਲਤਾਂ ਦੀ ਜਾਣਕਾਰੀ ਦਿੱਤੀ ਉੱਥੇ ਨਾਲ ਹੀ ਦੱਸਿਆ ਕਿ ਜਲਦੀ ਹੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਮਰੀਜ਼ਾਂ ਦੀ ਸਹੂਲਤ ਨਵੀਂ ਐਕਸਰੇ ਮਸ਼ੀਨ ਸਥਾਪਿਤ ਕੀਤੀ ਜਾਵੇਗੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ੍ਰ: ਗੁਰਮੀਤ ਸਿੰਘ ਸਲੂਜਾ ਵੱਲੋਂ ਆਪਣੇ ਸਾਥੀ ਅਹੁਦੇਦਾਰ ਸਾਹਿਬਾਨ ਨਾਲ ਮਿਲ ਕੇ ਸਾਂਝੇ ਰੂਪ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ। ਇਸ ਸਮੇਂ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲ, ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਦੇਵ ਸਿੰਘ, ਗੁਰਚਰਨ ਸਿੰਘ ਚੰਨ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਟੋਨੀ ਮੱਕੜ, ਕੁਲਵਿੰਦਰ ਸਿੰਘ ਲਾਡੀ ਦਿਲਜੰਗ ਸਿੰਘ, ਅਮਰਜੀਤ ਸਿੰਘ ਪਰੂਥੀ, ਜਗਤਾਰ ਸਿੰਘ ਸੋਨੀ, ਮਹਿੰਦਰਪਾਲ ਸਿੰਘ ਗਲਹੋਤਰਾ, ਕੁਲਦੀਪ ਸਿੰਘ ਦੀਪਾ, ਭੁਪਿੰਦਰ ਸਿੰਘ ਸਲੂਜਾ, ਰਜਿੰਦਰ ਸਿੰਘ ਸਲੂਜਾ, ਸੁਰਿੰਦਰਪਾਲ ਸਿੰਘ ਜਸਬੀਰ ਸਿੰਘ ਜੇ ਸੰਨਜ਼, ਹਰਕ੍ਰਿਸ਼ਨ ਸਿੰਘ ਮੱਕੜ, ਹਰਮਨਦੀਪ ਸਿੰਘ, ਭੁਪਿੰਦਰ ਸਿੰਘ ਛਾਬੜਾ, ਕੰਵਲਜੀਤ ਸਿੰਘ ਛਾਬੜਾ, ਅਮਰੀਕ ਸਿੰਘ ਬੱਤਰਾ, ਅਮਰਜੀਤ ਸਿੰਘ ਟੈਕਸਲਾ, ਜਸਪਾਲ ਸਿੰਘ ਪਿੰਕੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



