ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਕਾਸ਼ ਪੂਰਬ ਸ਼ਰਧਾ ਤੇ ਉਤਸ਼ਾਹ ਮਨਾਇਆ ਗਿਆ । ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਬੀਬੀਆਂ ਦੇ ਜਥੇ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਡਾ: ਅੰਮ੍ਰਿਤਪਾਲ ਸਿੰਘ ਚੇਅਰਮੈਨ ਜੀ ਕੇ. ਇਸਟੇਟ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। .ਸਮਾਗਮ ਵਿੱਚ ਸਤਿੰਦਰਪਾਲ ਸਿੰਘ ਤਾਜਪੁਰੀ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਸ੍ਰ: ਭੁਪਿੰਦਰ ਸਿੰਘ, ਹਰਵਿੰਦਰ ਸਿੰਘ, ਰਜਿੰਦਰ ਸਿੰਘ, ਪਰਵੇਸ਼ ਕਪੂਰ, ਕਮਲਜੀਤ ਸਿੰਘ, ਤਰਲੋਚਨ ਸਿੰਘ, ਪਰਮਿੰਦਰ ਕੌਰ, ਨਿਰਮਲਜੀਤ ਕੌਰ, ਰਾਣੀ ਭੈਂਣ ਜੀ, ਕੇਵਲ ਮਹਿਤਾ ਹਾਜ਼ਰ ਸਨ । ਸਮਾਪਤੀ ਉਪਰੰਤ ਛੋਲੇ ਕੁਲਚੇ ਅਤੇ ਆਈਸ ਕ੍ਰੀਮ ਦੇ ਅਤੁੱਟ ਲੰਗਰ ਵਰਤਾਏ ਗਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj