ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦਵਾਲ ਬੰਗਾ ਵਿਖੇ ਸਮੂਹ ਸੰਗਤ ਵੱਲੋਂ 27 ਜੁਲਾਈ ਦਿਨ ਐਤਵਾਰ ਸ਼ਾਮ 6 ਤੋਂ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਵਿੱਚ ਪੰਥ ਦੇ ਮਹਾਨ ਵਿਦਵਾਨ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜੀ ਮੰਜੀ ਸਾਹਿਬ ਵਾਲੇ (ਸਾਬਕਾ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ) ਅਤੇ ਬੀਬੀ ਬਲਜਿੰਦਰ ਕੌਰ ਜੀ ਸ੍ਰੀ ਖਡੂਰ ਸਾਹਿਬ ਵਾਲੇ ਸੰਗਤਾਂ ਨੂੰ ਕਥਾ ਅਤੇ ਕੀਰਤਨ ਦੁਆਰਾ ਨਿਹਾਲ ਕਰਨਗੇ। ਇਸ ਸਮੇਂ ਸਮਾਗਮ ਦਾ ਪੋਸਟਰ ਵੀ ਗੁਰਦੁਆਰਾ ਸਾਹਿਬ ਵਿਖੇ ਜਾਰੀ ਕੀਤਾ ਗਿਆ ਜਿਸ ਵਿੱਚ ਗਿਆਨੀ ਸਤਨਾਮ ਸਿੰਘ,ਭਾਈ ਓਕਾਰ ਸਿੰਘ,ਗਿਆਨੀ ਹਜੂਰ ਸਿੰਘ ਗ੍ਰੰਥੀ,ਮਨਜੀਤ ਸਿੰਘ ਬੰਗਾ ਹਰਪ੍ਰੀਤ ਸਿੰਘ ਬੀਬੀ ਤਜਿੰਦਰ ਕੌਰ, ਬੀਬੀ ਪਰਮਜੀਤ ਕੌਰ ਸਾਬਕਾ ਸਰਪੰਚ, ਬਲਵਿੰਦਰ ਸਿੰਘ ਹਰਬੰਸ ਸਿੰਘ ਪੰਚ, ਭਾਈ ਗੁਰਪ੍ਰੀਤ ਸਿੰਘ, ਬੀਬੀ ਸ਼ਰਨ ਕੌਰ, ਨਰੇਸ਼ ਮਜਾਰੀ, ਜੁਝਾਰ ਸਿੰਘ ਇੰਗਲੈਂਡ ਨਿਵਾਸੀ ਅਤੇ ਹੋਰ ਸੰਗਤਾਂ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਵਿਖੇ 27 ਤਰੀਕ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



