HOME ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਦੁੱਗਰੀ, ਫੇਸ-1 ਵਿਖ਼ੇ ਪ੍ਰਕਾਸ਼ ਪੁਰਬ...

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਦੁੱਗਰੀ, ਫੇਸ-1 ਵਿਖ਼ੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

5
ਹਰ ਇਨਸਾਨ ਖੂਨਦਾਨ ਕਰਨ ਵਿੱਚ ਆਪਣੀ ਮੋਹਰੀ ਭੂਮਿਕਾ ਨਿਭਾਵੇ ‌- ਕੁਲਵਿੰਦਰ ਸਿੰਘ ਬੈਨੀਪਾਲ 
ਲੁਧਿਆਣਾ  (ਸਮਾਜ ਵੀਕਲੀ)  ( ਕਰਨੈਲ ਸਿੰਘ ਐੱਮ.ਏ.) ਇਨਸਾਨੀਅਤ ਕਦਰਾਂ ਕੀਮਤਾਂ ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਮਨੁੱਖੀ ਭਲਾਈ ਕਾਰਜਾਂ ਵਿੱਚ ਲਗਾਉਣਾ ਹੀ ਸੱਚੀ ਮਨੁੱਖੀ ਸੇਵਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਨੇੜੇ ਸੀ.ਆਰ.ਪੀ ਕਲੌਨੀ, ਦੁੱਗਰੀ, ਲੁਧਿਆਣਾ ਨੇ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਲੁਧਿਆਣਾ ਦੇ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਗਏ ਮਹਾਨ ਖੂਨਦਾਨ ਕੈਂਪ ਦਾ ਰਸਮੀ ਉਦਘਾਟਨ ਕਰਨ ਉਪਰੰਤ  ਇਕੱਤਰ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਤੇ ਖੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ । ਉਨ੍ਹਾਂ ਨੇ ਕਿਹਾ ਕਿ ਖੂਨਦਾਨ ਇੱਕ ਮਹਾਂਦਾਨ ਹੈ, ਜੋ ਕਿ ਕਈ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਸੁਰੱਖਿਅਤ ਰੱਖਣ ਵਿੱਚ ਸਹਾਈ ਸਿੱਧ ਹੁੰਦਾ ਹੈ । ਇਸ ਲਈ ਹਰ ਇਨਸਾਨ ਨੂੰ ਇੱਕ ਵਲੰਟੀਅਰ ਦੇ ਰੂਪ ਵਜੋਂ ਖੂਨਦਾਨ ਕਰਨ ਵਿੱਚ ਆਪਣੀ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ । ਇਸ ਦੌਰਾਨ ਮਹਾਨ ਖੂਨਦਾਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇ ਗੁਰਦੀਪ ਸਿੰਘ ਕਾਲੜਾ ਨੇ ਆਪਣਾ ਖੂਨਦਾਨ ਭੇਟ ਕਰਕੇ ਕਰਵਾਈ। ਇਸ ਮੌਕੇ ਕੈਂਪ ਦੇ ਮੁੱਖ ਪ੍ਰਬੰਧਕਾਂ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ ਤੇ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਦੇ ਬਲੱਡ ਬੈਂਕ ਦੇ ਹੈਡ ਸ਼੍ਰੀ ਕ੍ਰਿਸ਼ਨ ਕੁਮਾਰ ਨੇ ਜਾਣਕਾਰੀ ਦੇਂਦਿਆਂ ਹੋਇਆਂ ਕਿਹਾ ਕਿ ਲਗਾਏ ਗਏ ਉਕਤ ਖੂਨਦਾਨ ਕੈਂਪ ਵਿੱਚ 70 ਦੇ ਕਰੀਬ ਖੂਨਦਾਨੀਆਂ ਨੇ ਮਨੁੱਖੀ ਜੀਵਨ ਬਚਾਉਣ ਲਈ ਆਪਣਾ ਖੂਨਦਾਨ ਕੀਤਾ, ਜੋ ਕਿ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਦੀ ਬਲੱਡ ਟੀਮ ਵੱਲੋ ਇਕੱਤਰ ਕੀਤਾ ਗਿਆ । ਇਸ ਦੌਰਾਨ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1, ਵੱਲੋਂ ਕੈਂਪ ਵਿੱਚ ਪਹੁੰਚਣ ਵਾਲੇ ਸਮੂਹ ਪੰਤਵੰਤੇ  ਸੱਜਣਾਂ, ਖੂਨ ਦਾਨ ਕਰਨ ਵਾਲੇ ਦਾਨੀਆਂ ਤੇ ਬਲੱਡ ਬੈਕ ਦੀ ਟੀਮ ਦੇ ਮੈਂਬਰਾਂ  ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ । ਇਸ ਸਮੇਂ ਉਨ੍ਹਾਂ ਦੇ ਨਾਲ  ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ,  ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਲੈਸਟਰ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਉਤਸਾਹ ਨਾਲ ਮਨਾਇਆ ਗਿਆ
Next articleਕੌਫ਼ੀ ਵਿਦ ਸੁੱਖੀ ਬਰਾੜ।