ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਹੋਲਾ- ਮਹੱਲਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਬੜੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਦੌਰਾਨ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਖੇਡਾਂ ਵਿੱਚ ਹਿੱਸਾ ਲਿਆ। ਬੱਚਿਆਂ ਦੀਆਂ ਕਰਵਾਈਆ ਗਈਆ ਖੇਡਾਂ ਮਿਉਜੀਕਲ ਚੇਅਰ, ਪੇਂਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ। ਜੇਤੂ ਰਹੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੁਫਤ ਮੈਡੀਕਲ ਜਾਂਚ ਕੈਂਪ ਵਿੱਚ ਬਲੱਡ ਪ੍ਰੈਸ਼ਰ, ਸੂਗਰ, ਤੇ ਦਿਲ ਦੀਆਂ ਬਿਮਾਰੀਆਂ ਦਾ ਮੁਫਤ ਚੈਕ ਕੀਤਾ ਗਿਆ ਤੇ ਦੰਦਾਂ ਦਾ ਮੁਫਤ ਮੈਡੀਕਲ ਜਾਂਚ ਕੈਂਪ ਵਿੱਚ ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ ਗਈ ਤੇ ਦਵਾਈਆਂ ਵੀ ਦਿੱਤੀਆਂ ਗਈਆਂ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਇਕਬਾਲ ਸਿੰਘ ਨੇ ਮੁੱਖ ਮਹਿਮਾਨ ਤੇ ਸਮੂਹ ਸੰਗਤਾਂ ਦਾ ਵਿਸੇਸ਼ ਤੌਰ ਤੇ ਧੰਨਵਾਦ ਕੀਤਾ। ਸਮਾਗਮ ਵਿੱਚ ਵਿਸ਼ੇਸ ਤੌਰ ਤੇ ਸਿਮਰਜੀਤ ਸਿੰਘ ਬੈਂਸ, ਜਸਬੀਰ ਸਿੰਘ ਜੱਸਲ, ਪ੍ਰਿਤਪਾਲ ਸਿੰਘ ਪਾਲੀ ਪ੍ਰਧਾਨ ਗੁਰੁਦਆਰਾ ਦੁਖ ਨਿਵਾਰਨ ਸਾਹਿਬ, ਬਲਵਿੰਦਰ ਸਿੰਘ ਬਿੰਦਰ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj