HOME ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਸਾਕਾ ਨਨਕਾਣਾ...

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਸਾਕਾ ਨਨਕਾਣਾ ਸਾਹਿਬ, ਜੈਤੋ ਦਾ ਮੋਰਚਾ ਅਤੇ ਰਾਗ ਬਸੰਤ ਕੀਰਤਨ ਦਰਬਾਰ ਨੂੰ ਸਮਰਪਿਤ 2 ਰੋਜ਼ਾ ਕਥਾ ਅਤੇ ਕੀਰਤਨ ਸਮਾਗਮ ਅੱਜ ਤੇ ਕੱਲ੍ਹ = ਕੁਲਵਿੰਦਰ ਸਿੰਘ ਬੈਨੀਪਾਲ

4

ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਸਾਕਾ ਨਨਕਾਣਾ ਸਾਹਿਬ, ਜੈਤੋ ਦਾ ਮੋਰਚਾ ਅਤੇ ਰਾਗ ਬਸੰਤ ਕੀਰਤਨ ਦਰਬਾਰ ਨੂੰ ਸਮਰਪਿਤ 2 ਰੋਜ਼ਾ ਕਥਾ ਅਤੇ ਕੀਰਤਨ ਸਮਾਗਮ 21 ਅਤੇ 22 ਫਰਵਰੀ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਪ੍ਰਚਾਰਕ ਹਾਜ਼ਰੀਆਂ ਭਰਨਗੇ। 21 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦੇ ਪ੍ਰਵਾਹ ਆਰੰਭ ਹੋ ਜਾਣਗੇ ਜਿਨ੍ਹਾਂ ਵਿੱਚ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਦਾ ਕੀਰਤਨੀ ਜਥਾ ਸੰਗਤਾਂ ਨੂੰ ਸ੍ਰਵਣ ਕਰਵਾਏਗਾ । ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲੇ ਸੰਗਤਾਂ ਨੂੰ ਸਾਕਾ ਨਨਕਾਣਾ ਸਾਹਿਬ ਅਤੇ ਜੈਤੋ ਦੇ ਮੋਰਚੇ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਣਗੇ । ਸ਼ਾਮ ਦੇ ਸਮਾਗਮ ਵਿੱਚ ਸੋਦਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਭਾਈ ਤੇਜੇਸ਼ਵਰ ਸਿੰਘ ਜੀ ਸ਼੍ਰੀ ਕੇਸਗੜ੍ਹ ਸਾਹਿਬ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਣ ਕਰਵਾਉਣਗੇ । ਸਿੰਘ ਸਾਹਿਬ ਪਰਵਿੰਦਰਪਾਲ ਸਿੰਘ ਜੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਸੰਗਤਾਂ ਨਾਲ ਸਾਕਾ ਨਨਕਾਣਾ ਸਾਹਿਬ ਅਤੇ ਜੈਤੋ ਦੇ ਮੋਰਚੇ ਬਾਰੇ ਵਿਚਾਰ ਸਾਂਝੇ ਕਰਨਗੇ। 22 ਫਰਵਰੀ ਦਿਨ ਐਤਵਾਰ ਨੂੰ ਵੀ ਸਵੇਰੇ ਅੰਮ੍ਰਿਤ ਵੇਲੇ ਤੋਂ ਨਿੱਤਨੇਮ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਕਰਕੇ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਜੀ ਅਤੇ ਨਿੱਤਨੇਮ ਦੀ ਸੇਵਾ ਕੀਤੀ ਜਾਵੇਗੀ । ਸ਼ਾਮ ਦੇ ਸਮਾਗਮਾਂ ਵਿੱਚ ਸੋਦਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਭਾਈ ਅਮਨਦੀਪ ਸਿੰਘ ਜੀ ਲੁਧਿਆਣੇ ਵਾਲੇ, ਭਾਈ ਗੁਰਜੰਟ ਸਿੰਘ ਜੀ ਮਹਿਤਾ ਚੌਕ ਵਾਲੇ, ਭਾਈ ਅਰਵਿੰਦਰ ਸਿੰਘ ਨੂਰ, ਭਾਈ ਕੁਲਦੀਪ ਸਿੰਘ ਜੀ ਅਤੇ ਭਾਈ ਗੁਰਮੀਤ ਸਿੰਘ ਜੀ ਸ਼ਾਂਤ ਤਿੰਨੇ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਣ ਕਰਵਾਉਣਗੇ। ਸੰਤ ਬਾਬਾ ਅਮੀਰ ਸਿੰਘ ਜੀ ਜਵੱਦੀ ਟਕਸਾਲ ਵਾਲੇ ਅਤੇ ਮਾਤਾ ਵਿਪਨਪ੍ਰੀਤ ਕੌਰ ਜੀ ਉਚੇਚੇ ਤੌਰ ਤੇ ਹਾਜ਼ਰੀ ਭਰਨਗੇ। ਅਰਦਾਸ, ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ । ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਸਾਹਿਬ ਪਹੁੰਚ ਕੇ ਕਥਾ ਅਤੇ ਕੀਰਤਨ ਦਾ ਅਨੰਦ ਮਾਣੋ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਮੀਟਿੰਗ ਵਿੱਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਬਲਬੀਰ ਸਿੰਘ, ਤਰਲੋਕ ਸਿੰਘ ਸਚਦੇਵਾ ਸ਼ਾਮਲ ਸਨ ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਨਵਾਂਸ਼ਹਿਰ ਪੁਲਿਸ ਨੇ ਦੋਸ਼ੀਆਂ ਨੂੰ ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕਾਬੂ ਕੀਤਾ ਹੈ
Next article” ਬਾਪੂ “