ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਦੁੱਗਰੀ, ਫੇਸ-1 ਵਿੱਚ ਸ਼੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਬ੍ਰਹਮ ਬੂੰਗਾ ਸਾਹਿਬ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ 2 ਰੋਜ਼ਾ ਸਿਮਰਨ ਅਤੇ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼ਨੀਵਾਰ ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ ਜਿਸ ਵਿੱਚ ਆਸਾ ਜੀ ਦੀ ਵਾਰ ਦੇ ਕੀਰਤਨ ਸੰਗਤੀ ਰੂਪ ਵਿੱਚ ਕੀਤੇ ਗਏ । ਬਾਅਦ ਵਿੱਚ ਗੁਰਦੁਆਰਾ ਸਾਹਿਬ ਦੀ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਬੀਬੀ ਦਵਿੰਦਰ ਕੌਰ, ਮਨਜੀਤ ਕੌਰ, ਸਿਮਰਨ ਕੌਰ, ਬਲਵਿੰਦਰ ਕੌਰ ਬੱਤਰਾ, ਕੁਲਜੀਤ ਕੌਰ, ਬੀਬੀਆਂ ਨੇ ਸੁਖਮਨੀ ਸਾਹਿਬ, ਜਪੁਜੀ ਸਾਹਿਬ, ਚੌਪਈ ਸਾਹਿਬ ਦੇ ਪਾਠ ਕੀਤੇ, ਕੀਰਤਨ ਦੀ ਸੇਵਾ ਨਿਭਾਈ ਅਤੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਦੁਪਹਿਰ ਬਾਅਦ ਗੁਰਦੁਆਰਾ ਬ੍ਰਹਮ ਬੂੰਗਾ ਸਾਹਿਬ ਦੀਆਂ ਸੰਗਤਾਂ ਵੱਲੋਂ ਸਿਮਰਨ ਵਾਹਿਗੁਰੂ ਗੁਰਮੰਤਰ, ਗੁਰਬਾਣੀ ਵਿਚਾਰ, ਰਹਿਰਾਸ ਸਾਹਿਬ ਅਤੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸੇ ਤਰ੍ਹਾਂ ਸਮਾਗਮਾਂ ਦੇ ਦੂਸਰੇ ਅਤੇ ਆਖਰੀ ਦਿਨ ਐਤਵਾਰ ਨੂੰ ਅੰਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ । ਸੰਗਤੀ ਰੂਪ ਵਿੱਚ ਸੰਗਤਾਂ ਨੇ ਗੁਰਸਿਮਰਨ, ਕਥਾ ਵਿਚਾਰ ਅਤੇ ਕੀਰਤਨ ਦੀ ਸੇਵਾ ਨਿਭਾਈ । ਸਾਰਾ ਦਿਨ ਸੰਗਤਾਂ ਨੇ ਕੀਰਤਨ ਦਾ ਲਾਹਾ ਲਿਆ ਅਤੇ ਕੀਰਤਨ ਦਾ ਆਨੰਦ ਮਾਣਿਆ । ਗੁਰਦੁਆਰਾ ਸਾਹਿਬ ਵਿੱਚ ਪੰਜ ਪਿਆਰਿਆਂ ਵੱਲੋਂ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕੀਤਾ ਗਿਆ ਅਨੇਕਾਂ ਪ੍ਰਾਣੀ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸਮਾਗਮਾਂ ਵਿੱਚ ਹਾਜ਼ਰੀ ਭਰੀ ਅਤੇ ਆਪਣਾ ਜੀਵਨ ਸਫ਼ਲ ਕੀਤਾ। ਅਰਦਾਸ, ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ । ਦੂਰ ਦੂਰਾਡੇ ਤੋਂ ਆਈਆਂ ਸੰਗਤਾਂ ਦੇ ਰਾਤ ਰਹਿਣ ਦਾ ਪ੍ਰਬੰਧ ਵੀ ਕੀਤਾ ਗਿਆ । ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ । ਸੰਗਤਾਂ ਵਿੱਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਜਗਮੋਹਨ ਸਿੰਘ, ਸਰਬਜੀਤ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਯਸ਼ਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਲਕੀਤ ਸਿੰਘ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਹਰਪਾਲ ਸਿੰਘ, ਐਡਵੋਕੇਟ ਰਾਜਿੰਦਰ ਪਾਲ ਸਿੰਘ, ਤਰਲੋਕ ਸਿੰਘ ਸੱਚਦੇਵਾ, ਤਰਲੋਕ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ, ਬੀਬੀ ਗੁਰਮੀਤ ਕੌਰ, ਕਰਮਜੀਤ ਕੌਰ ,ਰਾਜਨੀਇੰਦਰ ਕੌਰ, ਰਵਿੰਦਰ ਕੌਰ ਹਾਜ਼ਰ ਸਨ ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



