HOME ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਫੇਸ-1 ਵਿੱਚ ਜੈਕਾਰਿਆਂ ਦੀ ਗੂੰਜ ‘ਚ ਗੱਤਕਾ...

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਫੇਸ-1 ਵਿੱਚ ਜੈਕਾਰਿਆਂ ਦੀ ਗੂੰਜ ‘ਚ ਗੱਤਕਾ ਸਿਖਲਾਈ ਕਲਾਸ ਦੀ ਹੋਈ ਆਰੰਭਤਾ , ਵਿਰਾਸਤੀ ਖੇਡ ਗੱਤਕਾ ਨੂੰ ਹੋਰ ਪ੍ਰਫੁੱਲਿਤ ਕਰਨ ਦੀ ਲੋੜ- ਬੈਨੀਪਾਲ

4
ਲੁਧਿਆਣਾ   (ਸਮਾਜ ਵੀਕਲੀ)   ( ਕਰਨੈਲ ਸਿੰਘ ਐੱਮ.ਏ.) ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ, ਲੁਧਿਆਣਾ ਵਿਖੇ ਇਲਾਕੇ ਦੇ ਬੱਚਿਆਂ ਨੂੰ ਵਿਰਾਸਤੀ ਜੰਗਜੂ ਖੇਡ ਗੱਤਕੇ ਦੀ ਸਿਖਲਾਈ ਦੇਣ ਲਈ ਵਿਸ਼ੇਸ਼ ਤੌਰ ਤੇ ਆਰੰਭ ਕੀਤੀ ਗਈ ਗੱਤਕਾ ਕਲਾਸ ਦੀ ਰਸਮੀ ਆਰੰਭਤਾ ਕਰਵਾਉਂਦਿਆਂ ਹੋਇਆਂ ਗੁਰਦੁਆਰਾ  ਸਾਹਿਬ ਦੇ ਮੁੱਖ ਸੇਵਾਦਾਰ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਗੁਰੂ  ਸਾਹਿਬਾਨ ਵੱਲੋਂ ਬਖਸ਼ੀ ਵਿਰਾਸਤੀ ਖੇਡ ਗੱਤਕਾ ਨੂੰ ਹੋਰ ਮਾਣ ਸਤਿਕਾਰ ਦਿਵਾਉਣ ਹਿੱਤ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਕਿ ਮੌਜੂਦਾ ਸਮੇਂਂ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਆਪਣੀ ਅਮੀਰ ਵਿਰਾਸਤੀ ਖੇਡ ਨਾਲ ਜੋੜਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ, ਉਨ੍ਹਾਂ ਅੰਦਰ ਦ੍ਰਿੜ ਵਿਸ਼ਵਾਸ, ਪ੍ਰਭੂ ਭਗਤੀ ਤੇ ਸੂਰਬੀਰਤਾ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਦੀ ਪੂਰਤੀ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਹਫਤੇ ਦੇ ਦੋ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਸ਼ਾਮ 5 ਵਜੇ ਤੋਂ 6 ਵਜੇ ਤੱਕ ਗੱਤਕਾ ਸਿਖਲਾਈ ਦੀ ਕਲਾਸ ਲਗਾਈ ਜਾਇਆ ਕਰੇਗੀ । ਜਿਸ ਅੰਦਰ ਪ੍ਰਮੁੱਖ  ਗੱਤਕਾ ਉਸਤਾਦਾਂ ਵੱਲੋਂ ਬੱਚਿਆਂ ਨੂੰ ਗੱਤਕੇ ਦੀ ਸਿਖਲਾਈ ਦਿੱਤੀ ਜਾਵੇਗੀ । ਸ੍ਰ: ਬੈਨੀਪਾਲ ਨੇ ਇਲਾਕੇ ਦੇ ਸਮੂਹ ਨੌਜਵਾਨਾਂ ਤੇ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੱਤਕਾ ਸਿਖਲਾਈ ਕਲਾਸ ਵਿੱਚ ਆ ਕੇ ਇਸ ਵਿਰਾਸਤੀ ਖੇਡ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ  ਸਰੀਰ ਨੂੰ ਮਜ਼ਬੂਤੀ ਪ੍ਰਦਾਨ ਕਰਕੇ ਰਿਸ਼ਟ ਪੁਸ਼ਟ ਬਣਨ । ਇਸ ਮੌਕੇ ਉਨ੍ਹਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ  ਗੱਤਕਾ ਕਲਾਸ ਦੀ ਆਰੰਭਤਾ ਕੀਤੀ ਅਤੇ ਗੱਤਕਾ ਖਿਡਾਰੀਆਂ ਦੇ ਪ੍ਰਦਰਸ਼ਨ ਨੂੰ ਦੇਖਿਆ। ਇਸ ਸਮੇ ਉਨ੍ਹਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਚੇਅਰਮੈਨ
 ਸ੍ਰ: ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਤਰਲੋਕ ਸਿੰਘ ਸਚਦੇਵਾ, ਰਜਿੰਦਰ ਸਿੰਘ ਭਾਟੀਆ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਪਰਮਜੀਤ ਸਿੰਘ, ਸਰਬਜੀਤ ਸਿੰਘ ਚੰਗਰ, ਮਲਕੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਨਜੀਤ ਸਿੰਘ, ਚਰਨਜੀਤ ਸਿੰਘ ਅਤੇ ਕ੍ਰਿਪਾਲ ਸਿੰਘ ਕਾਲੜਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪਿਤਾ ਜੀ ਨੂੰ ਯਾਦ ਕਰਦਿਆਂ ਜਾਂ ਬਹੁਪੱਖੀ ਸ਼ਖ਼ਸੀਅਤ ਸਨ : ਮਾਸਟਰ ਜੋਗਿੰਦਰ ਸਿੰਘ
Next article     ਅਨੁਸ਼ਾਸ਼ਨ