HOME ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖ਼ੇ ਹਫ਼ਤਾਵਾਰੀ ਵਿਸ਼ੇਸ਼...

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖ਼ੇ ਹਫ਼ਤਾਵਾਰੀ ਵਿਸ਼ੇਸ਼ ਕੀਰਤਨ ਸਮਾਗਮ = ਕੁਲਵਿੰਦਰ ਸਿੰਘ ਬੈਨੀਪਾਲ

3

ਲੁਧਿਆਣਾ   (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿੱਚ ਹਫ਼ਤਾਵਾਰੀ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ ! ਜਿਨ੍ਹਾਂ ਵਿੱਚ ਸਵੇਰੇ ਅੰਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ । ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿੱਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ । ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਗਗਨਦੀਪ ਸਿੰਘ, ਅਮਨਦੀਪ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ । ਗਿਆਨੀ ਮਹਿੰਦਰ ਸਿੰਘ  ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ।  ਸ਼ਾਮ ਦੇ ਪ੍ਰੋਗਰਾਮ ਵਿੱਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ । ਰਹਿਰਾਸ ਸੋਦਰ ਦੀ ਚੌਂਕੀ ਤੋਂ ਬਾਅਦ ਪਰਮਿੰਦਰ ਸਿੰਘ ਬਾਬਾ ਬਕਾਲੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ-ਭਿੰਨਾ ਕੀਰਤਨ ਸ੍ਰਵਣ ਕਰਵਾਇਆ  ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕੀਤਾ । ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਜਗਮੋਹਨ ਸਿੰਘ, ਤਰਲੋਕ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਪਰਮਿੰਦਰ ਸਿੰਘ ਬਾਬਾ ਬਕਾਲੇ ਵਾਲਿਆਂ ਦੇ ਕੀਰਤਨੀ ਜੱਥੇ ਨੂੰ ਸਨਮਾਨਿਤ ਕੀਤਾ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਸਮੇਂ ਸਿਰ ਗੁਰੂ ਘਰ ਆ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣਿਆ ਕਰਨ ਅਤੇ ਆਪਣਾ ਜੀਵਨ ਸਫਲਾ ਕਰਨ । ਸੰਗਤਾਂ ਵਿੱਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ,  ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ -ਪੰਜਾਬੀ ਦਾ ਘਾਣ
Next articleਰੋਟਰੀ ਕਲੱਬ ਦੁਆਰਾ ਆਤਮ ਪਬਲਿਕ ਸਕੂਲ ਵਿੱਚ ਨਸ਼ਿਆਂ ਦੇ ਵਿਰੁੱਧ ਸੈਮੀਨਾਰ ਕਰਾਇਆ ਗਿਆ