ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਬੰਦੀ ਛੋੜ ਦਿਵਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਜਿਨ੍ਹਾਂ ਵਿੱਚ ਸਵੇਰੇ ਅੰਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ। ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿੱਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ । ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਗੁਰੂ ਕਾਸ਼ੀ ਵਾਲੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ । ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਗੁਰਬਾਣੀ ਦੇ ਹਵਾਲੇ ਦੇ ਕੇ ਬੰਦੀ ਛੋੜ ਦਿਵਸ ਬਾਰੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ । ਸ਼ਾਮ ਦੇ ਪ੍ਰੋਗਰਾਮ ਵਿੱਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ । ਸੋਦਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ-ਭਿੰਨਾ ਕੀਰਤਨ ਸ੍ਰਵਣ ਕਰਵਾਇਆ ਅਤੇ ਗੁਰੂ ਜਸ ਨਾਲ ਜੋੜਿਆ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕੀਤਾ ਅਤੇ ਦੀਪ ਮਾਲਾ ਕੀਤੀ । ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਨੇ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ। ਉਹਨਾਂ ਤੋ ਬਾਅਦ ਗੁਰੂ ਘਰ ਦੇ ਹਜ਼ੂਰੀ ਰਾਗੀ ਗਗਨਦੀਪ ਸਿੰਘ ਅਤੇ ਦਿਲਬਾਗ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਰਸ- ਭਿੰਨਾ ਕੀਰਤਨ ਕਰਕੇ ਨਿਹਾਲ ਕੀਤਾ ਅਤੇ ਗੁਰੂ ਜੱਸ ਨਾਲ ਜੋੜਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਸੰਗਤਾਂ ਨੂੰ ਸਮੇਂ ਸਿਰ ਗੁਰੂ ਘਰ ਆ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਨਣ ਅਤੇ ਆਪਣਾ ਜੀਵਨ ਸਫਲਾ ਕਰਨ ਵਾਸਤੇ ਪ੍ਰੇਰਿਤ ਕੀਤਾ । ਸੰਗਤਾਂ ਵਿੱਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਹਾਜ਼ਰ ਸਨ ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖ਼ੇ ਮਨਾਇਆ ਬੰਦੀ ਛੋੜ ਦਿਵਸ = ਕੁਲਵਿੰਦਰ ਸਿੰਘ ਬੈਨੀਪਾਲ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


