HOME ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਗੁਰੂ ਨਾਨਕ...

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ = ਕੁਲਵਿੰਦਰ ਸਿੰਘ ਬੈਨੀਪਾਲ

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ । ਜਿਨ੍ਹਾਂ ਵਿੱਚ ਸਵੇਰੇ ਅੰਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ । ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿੱਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ । ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਲੁਧਿਆਣੇ ਵਾਲੇ ਨੇ ਸੰਗਤਾਂ ਨੂੰ ਆਸਾ ਜੀ ਦੀ ਵਾਰ ਦੇ ਕੀਰਤਨ ਸ੍ਰਵਨ ਕਰਵਾਏ ਅਤੇ ਗੁਰੂ ਜਸ ਨਾਲ ਜੋੜਿਆ । ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾਂ ਵੱਲੋਂ ਕੀਤੀਆਂ ਉਦਾਸੀਆਂ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ । ਬਾਅਦ ਵਿੱਚ ਭਾਈ ਸੱਤਾ ਭਾਈ ਬਲਵੰਡ ਸੰਗੀਤ ਅਕੈਡਮੀ ਦੇ ਬੱਚਿਆਂ ਅਤੇ ਗੁਰਦੁਆਰਾ ਸਾਹਿਬ ਦੀ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗਿਆਨੀ ਹੀਰਾ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਦੇ ਜੀਵਨ ਬਾਰੇ ਜਾਣੂ ਕਰਵਾਇਆ । ਉਹਨਾਂ ਤੋਂ ਬਾਅਦ ਭਾਈ ਗੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਸੰਗਤਾਂ ਨੂੰ ਰਸ-ਭਿੰਨਾ ਕੀਰਤਨ ਕਰਕੇ ਨਿਹਾਲ ਕੀਤਾ। ਅਰਦਾਸ, ਹੁਕਮਨਾਮੇ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕੀਤਾ ।ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਨੇ ਗੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੂੰ ਸਨਮਾਨਿਤ  ਕੀਤਾ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਸਮੇਂ ਸਿਰ ਗੁਰੂ ਘਰ ਆ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣਿਆ ਕਰਨ ਅਤੇ ਆਪਣਾ ਜੀਵਨ ਸਫਲਾ ਕਰਨ । ਸੰਗਤਾਂ ਵਿੱਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ,  ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Next article*ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਪੁਸ਼ਕਰ (ਰਾਜਸਥਾਨ) ਵਿਖੇ ਬਾਵਾ ਨੇ ਗੁਰਪੁਰਬ ‘ਤੇ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ” ਪੁਸਤਕ ਭੇਂਟ ਕੀਤੀ*