HOME ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਵਿਖ਼ੇ ਸਾਹਿਬਜ਼ਾਦਿਆਂ ਦੀ ਯਾਦ...

ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਵਿਖ਼ੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਲਗਾਏ ਦੁੱਧ ਦੇ ਲੰਗਰ

1
ਫੋਟੋ ਅਜਮੇਰ ਦੀਵਾਨਾ
ਹੁਸ਼ਿਆਰਪੁਰ,  (ਸਮਾਜ ਵੀਕਲੀ)  (ਤਰਸੇਮ ਦੀਵਾਨਾ ) – ਮੀਰੀ ਪੀਰੀ ਸੇਵਾ ਸਿਮਰਨ ਕਲੱਬ ਰਜਿ. ਹੁਸ਼ਿਆਰਪੁਰ ਪ੍ਰਬੰਧਕ ਕਮੇਟੀ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਤੇ ਸਮੂਹ ਸੰਗਤ ਵੱਲੋਂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਡਲੇ ਚਾਰ ਸਾਹਿਬਜ਼ਾਦੇ,ਮਾਤਾ ਗੁਜਰ ਕੌਰ ਜੀ ਤੇ ਸਮੂਹ ਸ਼ਹੀਦ ਸਿੰਘਾਂ,ਸਿੰਘਣੀਆਂ ਦੀ ਯਾਦ ਵਿੱਚ ਮਨਾਏ ਜਾ ਰਹੇ ਸਫਰ-ਏ-ਸ਼ਹਾਦਤ ਨੂੰ ਸਮਰਪਿਤ ਦੁੱਧ ਦੇ ਲੰਗਰ ਸਥਾਨਕ ਪ੍ਰਭਾਤ ਚੌਂਕ ਹੁਸ਼ਿਆਰਪੁਰ ਵਿੱਚ ਗੁਰਦੁਆਰਾ ਕਮੇਟੀ ਪ੍ਰਧਾਨ ਦਰਸ਼ਨ ਸਿੰਘ ਪਲਾਹਾ ਅਤੇ ਕਲੱਬ ਦੇ ਚੇਅਰਮੈਨ ਸਰਬਜੀਤ ਸਿੰਘ ਬਡਵਾਲ ਦੀ ਅਗਵਾਈ ਵਿੱਚ ਲਗਾਏ ਗਏ | ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਬਿੰਦਰ ਸਿੰਘ ਪਲਾਹਾ, ਜਨਰਲ ਸਕੱਤਰ ਪ੍ਰਿੰ. ਬਲਵੀਰ ਸਿੰਘ ਸੈਣੀ,ਅਵਤਾਰ ਸਿੰਘ ਸੰਧੂ, ਇੰਜ. ਮੰਗਵਿੰਦਰ ਸਿੰਘ, ਗੁਰਵਿੰਦਰ ਸਿੰਘ ਰੀਹਲ, ਹਰਬੰਸ ਸਿੰਘ ਸੈਬ, ਮਨਜਿੰਦਰ ਸਿੰਘ ਖੁਣਖੁਣ,ਹਰਬਖਸ਼ਪਾਲ ਸਿੰਘ, ਗੁਰਚਰਨ ਸਿੰਘ ਜਿੰਦ ਜਗਤਾਰ ਸਿੰਘ ਬਡਵਾਲ, ਤਜਿੰਦਰ ਸਿੰਘ ਬਡਵਾਲ, ਜਸਜੀਤ ਸਿੰਘ ਬਡਵਾਲ,ਇੰਦਰਪ੍ਰੀਤ ਸਿੰਘ ਬਡਵਾਲ, ਅਜੀਤ ਸਿੰਘ ਸੋਨੂ ਮਨਜੀਤ ਸਿੰਘ, ਅਰਸ਼ਦੀਪ ਸਿੰਘ ਬਡਵਾਲ ਅਸ਼ੋਕ ਸਿੰਘ,ਇੰਦਰਜੀਤ ਸਿੰਘ ਲਾਡੀ,ਜਸਵੰਤ ਸਿੰਘ ਸ਼ੰਟੀ,ਬਲਪ੍ਰੀਤ ਸਿੰਘ ਬੱਲੂ, ਸਾਹਿਬ ਸਿੰਘ, ਗੈਰੀ ਧਾਮੀ, ਕਮਲ ਬੈੰਸ,ਜੈਸਮੀਨ ਬਡਵਾਲ, ਕਮਲ ਬਡਵਾਲ, ਮਨਪ੍ਰੀਤ ਕੌਰ,ਹਰਦੀਪ ਕੌਰ ਨਿੱਜਰ, ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਰਾਹਗੀਰਾਂ ਨੂੰ ਦੁੱਧ ਛਕਾਉਣ ਦੀ ਸੇਵਾ ਕੀਤੀ ਅਤੇ ਚਾਰ ਸਾਹਿਬਜ਼ਾਦਿਆਂ,ਮਾਤਾ ਗੁਜਰ ਕੌਰ ਜੀ ਅਤੇ ਅਨੇਕਾਂ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly 
Previous articleਆਸ ਕਿਰਨ ਨਸ਼ਾ ਛੁਡਾਊ ਕੇਂਦਰ ਹੁਸ਼ਿਆਰਪੁਰ ਵਿਖੇ “ਸ਼ੁਕਰਾਨਾ ਸਮਾਗਮ” ਆਯੋਜਿਤ।
Next articleਅੱਜ ਚਰਨਛੋਹ ਸੱਚਖੰਡ ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਵਿਖੇ ਹੋਵੇਗਾ ਸੰਗਤਾਂ ਦਾ ਵਿਸ਼ਾਲ ਇਕੱਠ