ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰਸੀਐਫ ਵਿੱਚ ਪੂਰਨਮਾਸ਼ੀ ਸਬੰਧੀ ਧਾਰਮਿਕ ਸਮਾਗਮ ਆਯੋਜਿਤ

ਕਪੂਰਥਲਾ  (ਸਮਾਜ ਵੀਕਲੀ)  ( ਕੌੜਾ) – ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫੈਕਟਰੀ ਵਿਖੇ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫੈਕਟਰੀ ਵੱਲੋਂ ਪੂਰਨਮਾਸ਼ੀ ਦੇ ਦਿਹਾਡ਼ੇ ਸਬੰਧੀ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਕਰਵਾਇਆ। ਜਿਸ ਚ ਸ੍ਰੀ ਗੁਰੂ ਰਵਿਦਾਸ ਸਤਿਸੰਗ ਜਥਾ ਬੀਬੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ੍ਰੀ ਡੇਹਰਾ ਸਾਹਿਬ ਜੀ ਦਾ ਪਾਠ ਕੀਤਾ ਗਿਆ। ਭਾਈ ਅਮਰਦੀਪ ਸਿੰਘ ਦੇ ਕੀਰਤਨੀ ਜਥੇ ਵੱਲੋਂ ਆਰਤੀ ਦੀ ਸੇਵਾ ਕੀਤੀ ਗਈ । ਜਦਕਿ ਪ੍ਰਸਿੱਧ ਕਵੀਸ਼ਰ ਗਿਆਨੀ ਜਸਵਿੰਦਰ ਸਿੰਘ ਦੇ ਕਵੀਸ਼ਰੀ ਜਥੇ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸੰਗਤਾਂ ਨੂੰ ਗੁਰੂਆਂ ਦੁਆਰਾ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ।

ਇਸੇ ਦੌਰਾਨ ਗੁਰੂ ਘਰ ਦੇ ਹੈੱਡ ਗ੍ਰੰਥੀ ਬਾਬਾ ਲਵਪ੍ਰੀਤ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਉਕਤ ਸਮਾਗਮ ਵਿਚ ਆਈਆਂ ਸੰਗਤਾਂ ਅਤੇ ਕੀਰਤਨੀ ਜਥਿਆਂ ਦਾ ਧੰਨਵਾਦ ਕਰਦਿਆਂ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਦੇ ਪ੍ਰਧਾਨ ਕ੍ਰਿਸ਼ਨ ਸਿੰਘ ਨੇ ਕਿਹਾ ਕਿ ਹਰ ਮਨੁੱਖ ਨੂੰ ਆਪਣਾ ਮਨੁੱਖਾ ਜੀਵਨ ਸਫ਼ਲ ਬਣਾਉਣ ਲਈ ਗੁਰੂ ਸਾਹਿਬ ਦਾ ਸਿਮਰਨ ਅਤੇ ਗੁਰੂ ਘਰ ਦੀ ਸੇਵਾ ਕਰਦੇ ਰਹਿਣਾ ਚਾਹੀਦਾ ਹੈ । ਇਸ ਸਮਾਗਮ ਵਿੱਚ ਗੁਰੂ ਘਰ ਦੀ ਸੇਵਾ ਕਰਨ ਵਾਲੇ ਸੇਵਾਦਾਰਾਂ ਕੀਰਤਨੀ ਜਥਿਆਂ ਅਤੇ ਹੋਰ ਸ਼ਖਸੀਅਤਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਨੂੰ ਸਫਲ ਬਣਾਉਣ ਵਿਚ ਪ੍ਰਧਾਨ ਕ੍ਰਿਸ਼ਨ ਸਿੰਘ, ਉਪ ਪ੍ਰਧਾਨ ਕਸ਼ਮੀਰ ਸਿੰਘ, ਪ੍ਰਧਾਨ ਅਮਰਜੀਤ ਸਿੰਘ ਮੱਲ ,ਝਲਮਣ ਸਿੰਘ ,ਮੰਗਲ ਸਿੰਘ ,ਹਰਦੀਪ ਸਿੰਘ, ਤਰਲੋਚਨ ਸਿੰਘ ,ਮਹਿੰਦਰ ਸਿੰਘ ,ਰਜਿੰਦਰ ਸਿੰਘ ,ਤਰਸੇਮ ਸਿੰਘ, ਪਰਨੀਸ਼ ਕੁਮਾਰ ,ਗੁਰਮੁਖ ਸਿੰਘ, ਬਲਜੀਤ ਸਿੰਘ, ਸੰਜੀਵ ਸਿੰਘ, ਮੇਲਾ ਸਿੰਘ ਕਮਲੇਸ਼ ਸੰਧੂ ਅਤੇ ਆਰ ਸੀ ਐਫ ਦੀਆਂ ਵੱਖ ਵੱਖ ਕਲੋਨੀਆਂ ਤੇ ਵੱਖ ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਵੀਂ ਸਰਕਾਰ ਦੀ ਵਾਅਦਾ ਖਿਲਾਫੀ ਦੇ ਚਲਦੇ ਕੰਪਿਊਟਰ ਅਧਿਆਪਕ ਹੋਏ ਸੰਘਰਸ਼ ਲਈ ਲਾਮਬੰਦ
Next articleਨਗਰ ਪੰਚਾਇਤ ਮਹਿਤਪੁਰ ਵਿਚ ਐਮ, ਸੀ, ਸਰਤਾਜ ਨੇ ਲਾਇਆ ਧਰਨਾ ਕਾਕੜ ਕਲਾਂ ਨੇ ਚੁਕਾਇਆ