ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਗੁਰੂ ਨਾਨਕ ਬਲੱਡ ਬੈਂਕ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ -1, ਦੁੱਗਰੀ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ! ਇਸ ਮੌਕੇ ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਗਿਆਨੀ ਪਰਮਜੀਤ ਸਿੰਘ ਅੰਬਾਲੇ ਵਾਲਿਆਂ ਨੇ ਸੰਗਤਾਂ ਨੂੰ ਗੁਰਮਤਿ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ । ਇਸ ਕੈਂਪ ਵਿੱਚ ਵੱਖ-ਵੱਖ ਧਾਰਮਿਕ ਅਤੇ ਰਾਜਨੀਤਕ ਅਤੇ ਸਮਾਜਿਕ ਸੰਸਥਾਵਾਂ ਨੇ ਆਪਣਾ ਯੋਗਦਾਨ ਪਾਇਆ ਇਸ ਮੌਕੇ ਗਿਆਨੀ ਪਰਮਜੀਤ ਸਿੰਘ ਅੰਬਾਲੇ ਵਾਲਿਆਂ ਨੇ ਸੰਗਤਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਦਿੱਤਾ ਹੋਇਆ ਖੂਨ ਕਈ ਜਾਨਾਂ ਬਚਾਉਣ ਲਈ ਕੰਮ ਆਵੇਗਾ ਇਹੋ ਜਿਹੇ ਉਪਰਾਲੇ ਸਾਰੀਆ ਸੰਸਥਾਵਾਂ ਅਤੇ ਗੁਰਦੁਆਰਾ ਸਾਹਿਬ ਵਿੱਚ ਹੋਣੇ ਚਾਹੀਦੇ ਹਨ ਇਸ ਮੌਕੇ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਚੈਅਰਮੈਨ ਬਲਜੀਤ ਸਿੰਘ ਸੇਠੀ ਨੇ ਖੂਨਦਾਨ ਕੈਂਪ ਵਿੱਚ ਆਪਣਾ ਯੋਗਦਾਨ ਵੀ ਪਾਇਆ ਅਤੇ ਸੰਗਤਾਂ ਨੂੰ ਵੀ ਵੱਧ ਚੜ੍ਹ ਕੇ ਖੂਨਦਾਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਗੁਰੂ ਗਿਆਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਕਾਲੜਾ ਅਤੇ ਹੋਰ ਟੀਮ ਮੈਂਬਰ ਹਰਜੀਤ ਸਿੰਘ ਗਾਂਧੀ, ਹਰਪਾਲ ਸਿੰਘ, ਕਰਤਾਰ ਸਿੰਘ, ਅਰੁਣ ਕੁਮਾਰ ਥਮਨ, ਹਰਪਾਲ ਸਿੰਘ ਕੋਹਲੀ ਅਤੇ ਹੋਰ ਮੈਂਬਰਾਂ ਨੇ ਖੂਨਦਾਨ ਕਰਨ ਵਾਲੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਸਹਿਯੋਗ ਦੇਣ ਵਾਲੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਅਤੇ ਵਧਾਈ ਦਿੰਦਿਆਂ ਗੁਰਦੁਆਰਾ ਸਾਹਿਬ ਅਤੇ ਗੁਰੂ ਨਾਨਕ ਬਲੱਡ ਬੈਂਕ ਦੇ ਕੀਤੇ ਇੰਨਾਂ ਨੇਕ ਕਾਰਜਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੈਅਰਮੈਨ ਬਲਜੀਤ ਸਿੰਘ ਸੇਠੀ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਅਰੁਣ ਕੁਮਾਰ ਥਮਨ, ਹਰਜੀਤ ਸਿੰਘ ਗਾਂਧੀ, ਕਰਤਾਰ ਸਿੰਘ, ਸਿਮਰਨ ਸਿੰਘ ਦੁੱਗਰੀ, ਕੁਲਤੇਜ ਸਿੰਘ ਗਿੱਲ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly