ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਤੇਗ਼ ਬਹਾਦਰ ਨਗਰ, ਗਲੀ ਨੰਬਰ 2, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਚੌਥੀ ਪਾਤਸ਼ਾਹੀ ਸ਼੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ । ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਰਨੈਲ ਸਿੰਘ ਨੇ ਦੱਸਿਆ ਕਿ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਸੁੱਖਾਂ ਦੀ ਮਨੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਜੋ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੈ ਉਸ ਦੇ ਭੋਗ 19 ਅਕਤੂਬਰ ਸ਼ਾਮ ਨੂੰ 5 ਵਜੇ ਪਾਏ ਜਾਣਗੇ । ਉਹਨਾਂ ਦੱਸਿਆ ਕਿ 6-30 ਵਜੇ ਤੋਂ 7-30 ਵਜੇ ਤੱਕ ਰਹਿਰਾਸ ਸਾਹਿਬ ਦਾ ਪਾਠ ਤੇ ਕੀਰਤਨ ਭਾਈ ਅਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਜਥੇ ਵੱਲੋਂ ਕੀਤਾ ਜਾਵੇਗਾ। 8 ਵਜੇ ਤੋਂ 9 ਵਜੇ ਤੱਕ ਭਾਈ ਦਿਲਬੀਰ ਸਿੰਘ ਆਜ਼ਾਦ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ । ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly