ਕਪੂਰਥਲਾ, 24 ਜੁਲਾਈ (ਕੌੜਾ )-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਵਰਲਡ ਕੈਂਸਰ ਕੇਅਰ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੈਂਸਰ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਪਹੁੰਚ ਕੇ ਕੈਂਪ ਦਾ ਲਾਭ ਪ੍ਰਾਪਤ ਕੀਤਾ। ਇਸ ਕੈਂਪ ਵਿਚ ਡਾਕਟਰ ਅ ਢਿਲੋਂ ਦੀ ਵਰਲਡ ਕੈਂਸਰ ਕੇਅਰ ਟੀਮ ਵਲੋਂ ਕੈਂਪ ਆਏ ਮਰੀਜਾਂ ਦਾ ਤਸੱਲੀਬਖਸ਼ ਚੈਕਅੱਪ ਕੀਤਾ ਗਿਆ ਅਤੇ ਲੋੜਵੰਦਾਂ ਜਰੂਰੀ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਕੈਂਪ ਵਿਚ ਰੇਲ ਕੋਚ ਫ਼ੈਕਟਰੀ ਦੇ ਪੀ. ਸੀ. ਐਮ. ਈ. ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਵਰਲਡ ਕੈਂਸਰ ਕੇਅਰ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮਾਨਵਤਾ ਦੀ ਭਲਾਈ ਲਈ ਹਰ ਸੰਸਥਾਵਾਂ ਅਤੇ ਜਥੇਬੰਦੀਆਂ ਨੂੰ ਕਾਰਜ ਕਰਦੇ ਰਹਿਣਾ ਚਾਹੀਦਾ ਤਾਂ ਜੋ ਕਿਸੇ ਲੋੜਵੰਦ ਦੀ ਸਹਾਇਤਾ ਹੋ ਸਕੇ।ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ. ਸੀ. ਐਫ. ਵਲੋਂ ਆਈਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਡਾਕਟਰਾਂ ਦੀ ਟੀਮ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਕੈਂਪ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਭਾਈ ਜਗੀਰ ਸਿੰਘ, ਭਾਈ ਉੱਜਲ ਸਿੰਘ, ਭਾਈ ਮਨਦੀਪ ਸਿੰਘ, ਭਾਈ ਗੁਰਦਿਆਲ ਸਿੰਘ ਅਤੇ ਭਾਈ ਰਜਿੰਦਰ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲਗਾਉਣੇ ਜਰੂਰਤਮੰਦਾਂ ਦੀ ਸੱਚੀ ਸੇਵਾ ਹੈ। ਇਸ ਵਿਚ ਔਰਤਾਂ ਅਤੇ ਮਰਦਾਂ ਦੇ ਕੈਂਸਰ ਦੀ ਸਰੀਰਕ ਜਾਂਚ, ਔਰਤਾਂ ਦੇ ਛਾਤੀ ਦੇ ਕੈਂਸਰ ਦੀ ਜਾਂਚ ਲਈ ਟੈਸਟ, ਮਰਦਾਂ ਦੇ ਗਦੂਦਾਂ ਦੇ ਕੈਂਸਰ ਲਈ ਪੀ. ਐਸ. ਏ. ਟੈਸਟ, ਔਰਤਾਂ ਤੇ ਮਰਦਾਂ ਦੇ ਮੂੰਹ ਦੇ ਕੈਂਸਰ ਦੀ ਜਾਂਚ, ਹੱਡੀਆਂ ਦੇ ਟੈਸਟ, ਔਰਤਾਂ ਅਤੇ ਮਰਦਾਂ ਦੀ ਬਲੱਡ ਕੈਂਸਰ ਦੀ ਜਾਂਚ, ਔਰਤਾਂ ਅਤੇ ਮਰਦਾਂ ਦਾ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਟੈਸਟ, ਸ਼ੂਗਰ, ਬਲੱਡ ਪ੍ਰੈਸ਼ਰ ਸਬੰਧੀ ਮੁਫ਼ਤ ਦਵਾਈਆਂ, ਆਮ ਬਿਮਾਰੀਆਂ ਸਬੰਧੀ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ, ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਮੁਫ਼ਤ ਸਹੀ ਸਲਾਹ ਦਿੱਤੀ ਗਈ। ਇਸ ਤੋਂ ਪਹਿਲਾਂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸਹਿਜ ਪਾਠਾਂ ਦੇ ਭੋਗ ਪਾਏ ਗਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly