HOME ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫੈਕਟਰੀ ਦੀ ਗੁਰਦੁਆਰਾ ਪ੍ਰਬੰਧਕ...

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫੈਕਟਰੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਵਸੰਮਤੀ ਨਾਲ ਹੋਈ ਚੋਣ

ਭਾਈ ਜਗੀਰ ਸਿੰਘ ਨੂੰ ਪ੍ਰਧਾਨ ਤੇ ਭਾਈ ਉੱਜਲ ਸਿੰਘ ਨੂੰ ਸੈਕਟਰੀ ਬਣਾਇਆ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫੈਕਟਰੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜਕਾਲ ਪੂਰਾ ਹੋਣ ਤੇ ਨਵੀਂ ਕਮੇਟੀ ਦੀ ਚੋਣ ਸਮੂਹ ਰੇਲ ਕੋਚ ਫੈਕਟਰੀ ਦੀਆਂ ਸੰਗਤਾਂ ਦੀ ਹਾਜ਼ਰੀ ਵਿੱਚ ਸਰਵਸੰਮਤੀ ਨਾਲ ਕੀਤੀ ਗਈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫੈਕਟਰੀ ਦੀ ਸਰਵਸੰਮਤੀ ਨਾਲ ਨਵੀਂ ਚੁਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਭਾਈ ਜਗੀਰ ਸਿੰਘ ਨੂੰ ਪ੍ਰਧਾਨ,ਭਾਈ ਮਨਦੀਪ ਸਿੰਘ ਨੂੰ ਆਪਣੇ ਉਪ ਪ੍ਰਧਾਨ, ਭਾਈ ਉੱਜਲ ਸਿੰਘ ਨੂੰ ਸੈਕਟਰੀ,ਭਾਈ ਰਜਿੰਦਰ ਸਿੰਘ ਨੂੰ ਉਪ ਸੈਕਟਰੀ ਭਾਈ ਗੁਰਦਿਆਲ ਸਿੰਘ ਨੂੰ ਖਜਾਨਚੀ ਨਿਯੁਕਤ ਕੀਤਾ ਗਿਆ ਹੈ।ਕਮੇਟੀ ਦੀ ਚੋਣ ਕਰਵਾਉਣ ਦੀ ਸੇਵਾ ਰੇਲ ਕੋਚ ਫੈਕੀ ਦੇ ਅਕਾਊਂਟ ਅਧਿਕਾਰੀ ਪਰਮਿੰਦਰ ਸਿੰਘ ਆਰ ਸੀ ਐਫ ਬਾਖੂਬੀ ਢੰਗ ਨਾਲ ਨਿਭਾਈ।

ਨਵਨਿਯੁਕਤ ਕਮੇਟੀ ਪ੍ਰਧਾਨ ਭਾਈ ਜਗੀਰ ਸਿੰਘ ਨੇ ਸਮੁੱਚੀ ਨਵਨਿਯੁਕਤ ਕਮੇਟੀ ਵੱਲੋਂ ਸੰਗਤਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਪ੍ਰਚਾਰ ਪਸਾਰ ਪੂਰੀ ਨਿਸ਼ਕਾਮ ਸੇਵਾ ਦੇ ਨਾਲ ਨਾਲ ਹਰ ਜਰੂਰਤਮੰਦ ਲਈ ਗੁਰਦੁਆਰਾ ਸਾਹਿਬ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸੰਗਤਾਂ ਵੱਲੋਂ ਦਿੱਤੀ ਹਰ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ।ਇਸ ਮੌਕੇ ਤੇ ਜਗਤਾਰ ਸਿੰਘ ਜੱਗਾ, ਸੁਖਦੇਵ ਸਿੰਘ ਸੁੱਖੀ ,ਤਰਸੇਮ ਸਿੰਘ ਬਾਠ, ਰਤਨ ਸਿੰਘ, ਨਿਰਮਲ ਸਿੰਘ, ਹਰਬੰਸ ਸਿੰਘ, ਦਲਜੀਤ ਸਿੰਘ, ਬਲਤੇਜਪੁਰੀ, ਜੁਗਿੰਦਰ ਸਿੰਘ ,ਮਹਿੰਦਰ ਸਿੰਘ, ਸੁਖਦੇਵ ਸਿੰਘ ਪੱਟੀ, ਅਮਰਜੀਤ ਸਿੰਘ ,ਬਲਜੀਤ ਸਿੰਘ, ਰਾਮ ਸਿੰਘ ਜਗਜੀਤ ਸਿੰਘ, ਨਿਰਮਲ ਸਿੰਘ ਖਮਾਣੋ,ਮਹਿੰਦਰ ਸਿੰਘ, ਜਸਵਿੰਦਰ ਸਿੰਘ, ਬਲਜਿੰਦਰ ਸਿੰਘ, ਪਰਮਿੰਦਰ ਸਿੰਘ, ਜਸਪਾਲ ਸਿੰਘ ਸਾਹਨੀ, ਮਨਮੋਹਨ ਸਿੰਘ, ਚਰਨਜੀਤ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਅਮਲੋਹ, ਬਲਵਿੰਦਰ ਸਿੰਘ ਆਦਿ ਸਮੂਹ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਨਵੀਂ ਚੁਣੀ ਕਮੇਟੀ ਨੂੰ ਆਪਣੀ ਸਹਿਮਤੀ ਦਿੱਤੀ।

Previous articleFarmers mahapanchayat: Avoid travelling on Delhi-Ambala highway
Next articleਸਰਬੱਤ ਦਾ ਭਲਾ ਫਾਉਂਡੇਸ਼ਨ ਵਲੋਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ