ਲੁਧਿਆਣਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਜੋਤੀ ਜੋਤ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਵੇਰੇ 8 ਵਜੇ ਤੋਂ ਰਾਤ 9 ਵਜੇ ਤੱਕ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਚਰਨ ਸਿੰਘ ਨੇ ਦੱਸਿਆ ਇਸ ਸਮਾਗਮ ਵਿੱਚ ਰਾਗੀ ਭਾਈ ਪ੍ਰਭਜੋਤ ਸਿੰਘ, ਸਾਥੀ ਭਾਈ ਨਗਰੂਪ ਸਿੰਘ, ਭਾਈ ਅੰਮ੍ਰਿਤਪਾਲ ਸਿੰਘ ਪੰਥ ਦੇ ਪ੍ਰਸਿੱਧ ਰਾਗੀ, ਕਥਾ ਵਾਚਕ ਭਾਈ ਹਰਜਿੰਦਰ ਸਿੰਘ ਜੀ ਢਾਡੀ ਜਥੇ ਗੁਰੂ ਜੱਸ ਸਰਵਣ ਉਪਰੰਤ ਮਹਾਨ ਅੰਮ੍ਰਿਤ ਸੰਚਾਰ ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਇਆਲੀ ਕਲਾ ਵਿਖੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly